PUNJAB : ਅਕਾਲ ਤਖਤ ਵੱਲੋਂ ਬਣਾਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਵਿਖੇ
ਚੰਡੀਗੜ੍ਹ, 4ਫਰਵਰੀ(ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਲਈ ਸ੍ਰੀ ਅਕਾਲ ਤਖਤ ਵੱਲੋਂ ਗਠਿਤ ਕੀਤੀ 7 ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਅੱਜ (4ਫਰਵਰੀ) ਪਟਿਆਲਾ ਵਿਖੇ ਹੋਣ ਜਾ ਰਹੀ ਹੈ। ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਵੇਗੀ।

ਇਸ ਮੀਟਿੰਗ ਵਿਚ ਉਨ੍ਹਾਂ ਤੋਂ ਇਲਾਵਾ ਕਮੇਟੀ ਦੇ ਮੈਂਬਰ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾਂ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰ ਅਤੇ ਬੀਬੀ ਸਤਵੰਤ ਕੌਰ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਸੱਤ ਮੈਂਬਰੀ ਕਮੇਟੀ ਦਾ ਐਲਾਨ ਸ਼੍ਰੀ ਅਕਾਲ ਤਖਤ ਤੋਂ 2 ਦਸੰਬਰ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤਾ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























