ਅਰੁਣਾ ਚੌਧਰੀ ਨੂੰ Punjab ‘ਚ ਮਿਲੀ ਵੱਡੀ ਜਿੰਮੇਵਾਰੀ, ਸਿਆਸੀ ਤਾਕਤ ‘ਚ ਹੋਇਆ ਵਾਧਾ
ਨਵੀਂ ਦਿੱਲੀ 2 ਸਤੰਬਰ (ਵਿਸ਼ਵ ਵਾਰਤਾ): ਦੀਨਾਨਗਰ ਤੋਂ ਕਾਂਗਰਸ ਦੀ ਵਿਧਾਇਕ ਅਰੁਣਾ ਚੌਧਰੀ ਨੂੰ Punjab ਵਿਚ ਅਹਿਮ ਜਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੂੰ Punjab ‘ਚ ਕਾਂਗਰਸ ਵਿਧਾਇਕ ਦਲ ਦਾ ਡਿਪਟੀ ਆਗੂ ਨਿਯੁਕਤ ਕੀਤਾ ਗਿਆ ਹੈ। ਇਸ ਅਹੁਦੇ ਨਾਲ ਪੰਜਾਬ ਕਾਂਗਰਸ ‘ਚ ਉਨ੍ਹਾਂ ਦੀ ਸਥਿਤੀ ਮਜ਼ਬੂਤ ਹੋਈ ਹੈ। ਪ੍ਰਤਾਪ ਸਿੰਘ ਬਾਜਵਾ ਵਿਰੋਧੀ ਧਿਰ ਦੇ ਆਗੂ ਹਨ ਅਤੇ ਹੁਣ ਅਰੁਣਾ ਚੌਧਰੀ ਦਾ ਨੰਬਰ ਉਨ੍ਹਾਂ ਤੋਂ ਬਾਅਦ ਆਉਂਦਾ ਹੈ। ਭਾਵ ਪੰਜਾਬ ਵਿਧਾਨ ਸਭਾ ਦੇ ਕਾਂਗਰਸੀ ਵਿਧਾਇਕਾਂ ‘ਚ ਉਹ ਨੰਬਰ 2 ‘ਤੇ ਹਨ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਨੂਗੋਪਾਲ ਨੇ ਚਿੱਠੀ ਲਿਖ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਇਸ ਬਾਰੇ ਸੂਚਨਾ ਦਿੱਤੀ ਹੈ।