• Latest
  • Trending
Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

47 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

22 minutes ago
Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

29 minutes ago
Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

35 minutes ago
Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ

Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ

52 minutes ago
Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

3 hours ago
ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

10 hours ago
‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

11 hours ago
ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

11 hours ago
ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

11 hours ago
ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ

11 hours ago
Hindi News
English News
Sunday, October 25, 2026
No Result
View All Result
20 °c
Chandigarh
24 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

October 25, 2026
in ਸਾਹਿਤਕ, ਖਬਰਾਂ, ਪੰਜਾਬ
Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

– ਮੁੱਖ ਭਾਸ਼ਨ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਦਿੱਤਾ

ਲੁਧਿਆਣਾ, 25 ਅਕਤੂਬਰ (ਵਿਸ਼ਵ ਵਾਰਤਾ): ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ 73ਵੇ ਸਥਾਪਨਾ ਦਿਵਸ ’ਤੇ ਅੱਜ ਪੰਜਾਬੀ ਭਵਨ, ਲੁਧਿਆਣਾ ਵਿਖੇ ਵਿਸ਼ੇਸ਼ ਸਮਾਗਮ ਆਯੋਜਤ ਕੀਤਾ ਗਿਆ ਜਿਸ ਦੇ ਮੁੱਖ ਮਹਿਮਾਨ ਵਜੋਂ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਸ਼ਾਮਲ ਹੋਏ। ਜਨਮੇਜਾ ਸਿੰਘ ਜੌਹਲ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।

ਸਮਾਗਮ ਦੇ ਆਰੰਭ ਵਿਚ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਸਭ ਨੂੰ ਜੀ ਆਇਆਂ ਨੂੰ ਕਹਿੰਦਿਆਂ ਅਕਾਡਮੀ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਪੰਜਾਬੀ ਸਾਹਿਤ ਅਕਾਡਮੀ ਦੇ ਇਤਿਹਾਸ ਦੀ ਪੁਸਤਕ ਆਉਣ ਵਾਲੀਆਂ ਪੀੜ੍ਹੀਆਂ ਦਾ ਮਾਰਗ ਦਰਸ਼ਨ ਕਰਦੀ ਰਹੇਗੀ। ਪੰਜਾਬੀ ਸਾਹਿਤ ਅਕਾਡਮੀ ਦਾ ਇਤਿਹਾਸ ਸਾਡੇ ਸਾਹਮਣੇ ਨਵੀਆਂ ਚੌਣੁਤੀਆਂ ਪੈਦਾ ਕਰਦਾ ਹੈ ਜੋ ਸਾਨੂੰ ਇਸ ਸੰਸਥਾ ਲਈ ਹੋਰ ਵਧੇਰੇ ਕਾਰਜਸ਼ੀਲ ਹੋ ਕੇ ਸਮਰਪਿਤ ਹੋਣ ਦੀ ਪ੍ਰੇਰਨਾ ਦਿੰਦਾ ਹੈ। ਸਾਡੀ ਯਾਦ ਵਿਚ ਇਹ ਗੱਲ ਹਮੇਸ਼ਾਂ ਰਹੇਗੀ ਕਿ ਬਾਬਾ ਗੁਰਬਖ਼ਸ ਸਿੰਘ ਬੰਨੂਆਣਾ ਵਰਗੇ ਲੋਕਾਂ ਨੇ ਆਪਣਾ ਸਾਈਕਲ ਵੇਚ ਕੇ ਇਸ ਸੰਸਥਾ ਦੀ ਮੈਂਬਰਸ਼ਿਪ ਲਈ ਸੀ। ਉਪਰੰਤ ਪੰਜਾਬੀ ਸਾਹਿਤ ਅਕਾਡਮੀ ਦੇ ਇਤਿਹਾਸ ਦੇ ਲੇਖਕ ਤੇ ਅਕਾਡਮੀ ਦੇ ਸਕੱਤਰ, ਸਭਿਆਚਾਰਕ ਸਰਗਰਮੀਆਂ ਡਾ. ਹਰੀ ਸਿੰਘ ਜਾਚਕ ਨੇ ਅਕਾਡਮੀ ਦੇ ਹੋਂਦ ਵਿਚ ਆਉਣ ਤੋਂ ਲੈ ਕੇ ਬਹੱਤਰ ਸਾਲ ਦੀ ਯਾਤਰਾ ਦਾ ਸੰਖੇਪ ਪਰ ਭਾਵਪੂਰਤ ਵਰਨਣ ਕੀਤਾ। ਉਨ੍ਹਾਂ ਕਿਹਾ 24 ਅਕਤੂਬਰ 1954 ਨੂੰ ਇਸ ਦੀ ਸਥਾਪਨਾ ਡਾ. ਭਾਈ ਜੋਧ ਸਿੰਘ ਅਤੇ ਡਾ. ਸ਼ੇਰ ਸਿੰਘ ਦੀ ਅਗਵਾਈ ਵਿਚ ਕੁਝ ਪ੍ਰਸਿੱਧ ਵਿਦਵਾਨਾਂ, ਸਾਹਿਤ ਹਿਤੈਸ਼ੀਆਂ ਅਤੇ ਪੰਜਾਬੀ ਪ੍ਰੇਮੀਆਂ ਵਲੋਂ ਕੀਤੀ ਗਈ।

ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਵਿਚਾਰ ਚਰਚਾ ਕਰਦਿਆਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਬਾਰੇ ਆਪਣੀਆਂ ਅਭੁੱਲ ਯਾਦਾਂ ਸਾਂਝੀਆਂ ਕੀਤੀਆਂ ਅਤੇ 1971 ਤੋਂ ਲੈ ਕੇ ਹੁਣ ਤੱਕ ਅਕਾਡਮੀ ਦੇ ਵੱਖ-ਵੱਖ ਪੜਾਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਪੰਜਾਬੀ ਸਾਹਿਤ ਅਕਾਡਮੀ ਵਲੋਂ ਕੀਤੀ ਜਦੋਜਹਿਦ ਅਤੇ ਇਸ ਵਲੋਂ ਸਮੇਂ ਸਮੇਂ ’ਤੇ ਪਾਸ ਕੀਤੇ ਮਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਹੋਂਦ ਵਿਚ ਆਉਣ ਦਾ ਮੁੱਖ ਕਾਰਨ ਬਣੇ। ਉਨ੍ਹਾਂ ਕਿਹਾ ਕਿ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਨੇ ਵਿਸ਼ੇਸ਼ ਕਰਕੇ ਖੋਜ ਅਤੇ ਅਕਾਦਮਿਕ ਸਾਹਿੱਤ ਆਲੋਚਨਾ ਤੇ ਸਾਹਿੱਤ ਸਿਰਜਣਾ ਨੂੰ ਪਹਿਲ ਦੇ ਆਧਾਰ ’ਤੇ ਵਿਕਸਤ ਕਰਕੇ ਇਤਿਹਾਸਕ ਯੋਗਦਾਨ ਪਾਇਆ। ਉਨ੍ਹਾਂ ਡਾ. ਪਰਮਿੰਦਰ ਸਿੰਘ, ਡਾ. ਪਿਆਰ ਸਿੰਘ, ਡਾ. ਉਜਾਗਰ ਸਿੰਘ, ਪ੍ਰੋ. ਮ ਸ ਚੀਮਾ, ਪ੍ਰਿੰਸੀਪਲ ਮਹਿੰਦਰ ਕਰਤਾਰ ਸਿੰਘ ਦੀਆ ਮੁੱਢਲੇ ਸਾਲਾਂ ਦੌਰਾਨ ਕੀਤੀਆਂ ਸੇਵਾਵਾਂ ਦਾ ਵਿਸ਼ੇਸ਼ ਜ਼ਿਕਰ ਕੀਤਾ। ਵੱਖ ਵੱਖ ਸਮੇਂ ਰਹੇ ਪ੍ਰਧਾਨ ਸਾਹਿਬਾਨ ਡਾ. ਮ ਸ ਰੰਧਾਵਾ, ਪ੍ਰੋ. ਪ੍ਰੀਤਮ ਸਿੰਘ, ਗਿਆਨੀ ਲਾਲ ਸਿੰਘ, ਡਾ. ਸ ਸ ਜੌਹਲ, ਅਮਰੀਕ ਸਿੰਘ ਪੂਨੀ, ਸੁਰਜੀਤ ਪਾਤਰ, ਦਲੀਪ ਕੌਰ ਟਿਵਾਣਾ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ ਤੇ ਡਾ. ਸਰਬਜੀਤ ਸਿੰਘ ਦੀਆਂ ਸੇਵਾਵਾਂ ਨੂੰ ਵਿਸ਼ੇਸ਼ ਰੂਪ ਵਿੱਚ ਯਾਦ ਕੀਤਾ। ਇਸ ਮੌਕੇ ਖਮਾਣੋ ਤੋਂ ਆਏ ਖੋਜੀ ਵਿਦਵਾਨ ਲੇਖਕ ਭਗਤ ਸਿੰਘ ਸਰੋਆ ਨੇ ਆਪਣੀਆਂ ਤਿੰਨ ਪੁਸਤਕਾਂ “ਭਾਰਤੀ ਮੂਲ ਨਿਵਾਸੀ ਕੌਣ”, “ਸੱਦਾਮ ਹੁਸੈਨ ਦੇ ਕਤਲ ਦੀ ਅਮਰੀਕਨ ਸਾਜ਼ਿਸ਼” ਤੇ “ ਖਰੀਆਂ ਖਰੀਆਂ” ਪਲ਼ੋ. ਗੁਰਭਜਨ ਗਿੱਲ ਨੂੰ ਭੇਂਟ ਕੀਤੀਆਂ।

ਜਨਮੇਜਾ ਸਿੰਘ ਜੌਹਲ ਨੇ ਵੀ ਆਪਣੀਆਂ ਖੱਟੀਆਂ ਮਿੱਠੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਪਿਛਲੇ ਚਾਲੀ ਕੁ ਸਾਲ ਤੋਂ ਪੰਜਾਬੀ ਭਵਨ ਆ ਕੇ ਮੈਨੂੰ ਖ਼ਾਸ ਸਕੂਨ ਮਿਲਦਾ ਹੈ। ਮੇਰੀਆਂ ਸਾਰੀਆਂ ਕਿਤਾਬਾਂ ਪੰਜਾਬੀ ਸਾਹਿਤ ਅਕਾਡਮੀ ਵਿਖੇ ਕਾਰਜਸ਼ੀਲ ਰਹਿੰਦਿਆਂ ਹੋਂਦ ਵਿਚ ਆਈਆਂ ਹਨ। ਜਦੋਂ ਲੋਕਤੰਤਰ ਨੂੰ ਚੁਣੌਤੀਆਂ ਦਰਪੇਸ਼ ਹੁੰਦੀਆਂ ਹਨ ਤਾਂ ਅਜਿਹੀਆਂ ਜਮਹੂਰੀ ਆਧਾਰ ਵਾਲੀਆਂ ਸੰਸਥਾਵਾਂ ਲੋਕਤੰਤਰੀ ਪ੍ਰਬੰਧ ਦੀਆਂ ਜਾਮਨ ਬਣਦੀਆਂ ਹਨ। ਇਸ ਮੌਕੇ ਅਮਰਜੀਤ ਸ਼ੇਰਪੁਰੀ ਅਤੇ ਅਮਲੋਹ ਤੋਂ ਆਏ ਲੇਖਕ ਤੇ ਗਾਇਕ ਰਾਮ ਸਿੰਘ ਅਲਬੇਲਾ ਨੇ ਤਰੁੰਨਮ ’ਚ ਆਪਣੀਆਂ ਰਚਨਾਵਾਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਚਰਨਜੀਤ ਸਿੰਘ, ਡਾ. ਗੁਰਇਕਬਾਲ ਸਿੰਘ, ਤ੍ਰੈਲੋਚਨ ਲੋਚੀ, ਸਹਿਜਪ੍ਰੀਤ ਸਿੰਘ ਮਾਂਗਟ, ਕੇ. ਸਾਧੂ ਸਿੰਘ, ਪ੍ਰਭਜੋਤ ਸੋਹੀ, ਦੀਪ ਜਗਦੀਪ ਸਿੰਘ, ਡਾ. ਜਸਵਿੰਦਰ ਧਨਾਨਸੂ, ਇੰਦਰਜੀਤਪਾਲ ਕੌਰ, ਸੁਰਿੰਦਰ ਦੀਪ, ਅਸ਼ਵਨੀ ਜੇਤਲੀ, ਭਗਵਾਨ ਢਿੱਲੋਂ, ਤਰਲੋਚਨ ਝਾਂਡੇ, ਕੰਵਲਜੀਤ ਸਿੰਘ ਸ਼ੰਕਰ, ਪ੍ਰਿੰਸੀਪਲ ਸਰੋਜ ਰਾਣੀ ਸ਼ਰਮਾ, ਸੰਧੇ ਸੁਖਬੀਰ, ਜਗਪਾਲ ਸਿੰਘ ਜੱਗਾ, ਸੋਮਨਾਥ ਭੱਟੀ, ਡਾ. ਤਰਲੋਚਨ ਸਿੰਘ, ਰਣਜੀਤ ਸਿੰਘ ਖਾਲਸਾ ਸੇਵਕ ਸਿੰਘ ਸਮੇਤ ਕਾਫ਼ੀ ਗਿਣਤੀ ਵਿਚ ਲੇਖਕ ਅਤੇ ਸਰੋਤੇ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 25, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 25 ਅਕਤੂਬਰ...

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

by Ranjit Singh
October 25, 2026
0

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ - ਸ੍ਰੀ ਹਰਿਮੰਦਰ ਸਾਹਿਬ ਵਿਖੇ...

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

by Ranjit Singh
October 25, 2026
0

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ:...

Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ

Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ

by Ranjit Singh
October 25, 2026
0

Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ - ਬਸੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 25, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 25 ਅਕਤੂਬਰ...

Most Popular

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
3 days ago
0

Punjab Weather: ਸੂਬੇ 'ਚ ਆਉਣ ਵਾਲੇ ਦਿਨਾਂ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 