• Latest
  • Trending
Punjab ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ

Punjab ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ

2 years ago
ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

22 minutes ago
ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

2 hours ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

4 hours ago
FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

4 hours ago
ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

4 hours ago
ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

4 hours ago
ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

4 hours ago
ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

4 hours ago
ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

4 hours ago
12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਨੇ ਯੋਗ ਸੈਸ਼ਨ ਕੀਤੇ ਆਯੋਜਿਤ 

12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਨੇ ਯੋਗ ਸੈਸ਼ਨ ਕੀਤੇ ਆਯੋਜਿਤ 

4 hours ago
Hindi News
English News
Saturday, June 20, 2026
No Result
View All Result
41 °c
Chandigarh
36 ° Sun
34 ° Mon
35 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ

ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਨਦਾਰ ਪ੍ਰਾਪਤੀ ਲਈ ਅਧਿਕਾਰੀਆਂ ਦੀ ਸ਼ਲਾਘਾ

September 5, 2024
in ਪੰਜਾਬ

ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ):- Punjab ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ” ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ ਇਹ ਐਵਾਰਡ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਐਗਰੀਕਲਚਰ ਸਾਇੰਸ ਕੰਪਲੈਕਸ, ਨਵੀਂ ਦਿੱਲੀ ਵਿਖੇ ਕਰਵਾਏ ਗਏ ਏ.ਆਈ.ਐਫ ਐਕਸੀਲੈਂਸ ਐਵਾਰਡ ਸਮਾਰੋਹ ਦੌਰਾਨ ਦਿੱਤਾ।

ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਵੱਕਾਰੀ ਪ੍ਰਾਪਤੀ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਸਮੁੱਚੀ ਏ.ਆਈ.ਐਫ ਟੀਮ ਨੂੰ ਵਧਾਈ ਦਿੱਤੀ ਅਤੇ ਇਸ ਸਕੀਮ ਨੂੰ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਅੱਜ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ, ਜੁਆਇੰਟ ਡਾਇਰੈਕਟਰ ਸ੍ਰੀ ਤਜਿੰਦਰ ਬਾਜਵਾ, ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਅਤੇ ਏ.ਆਈ.ਐਫ ਦੀ ਟੀਮ ਲੀਡਰ ਸ੍ਰੀਮਤੀ ਰਵਦੀਪ ਕੌਰ ਵੱਲੋਂ ਇਹ ਐਵਾਰਡ ਸੌਂਪਿਆ ਗਿਆ।

ਪੰਜਾਬ ਵੱਲੋਂ ਇਸ ਸਕੀਮ ਤਹਿਤ ਕੀਤੇ ਗਏ ਸ਼ਾਨਦਾਰ ਵਿਕਾਸ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਵਿੱਤੀ ਸਾਲ 2021-22 ਵਿੱਚ ਸਿਰਫ਼ 164 ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਭਾਗ (ਜੋ ਏ.ਆਈ.ਐਫ ਲਈ ਸਟੇਟ ਨੋਡਲ ਏਜੰਸੀ ਵਜੋਂ ਕੰਮ ਕਰ ਰਿਹਾ ਹੈ) ਦੀ ਰਣਨੀਤਕ ਯੋਜਨਾਬੰਦੀ ਅਤੇ ਸਮਰਪਿਤ ਪ੍ਰਾਜੈਕਟ ਨਿਗਰਾਨੀ ਯੂਨਿਟ (ਪੀ.ਐਮ.ਯੂ) ਦੀ ਸ਼ੁਰੂਆਤ ਨਾਲ ਇਸ ਅੰਕੜੇ ਨੇ ਅਗਲੇ ਵਰ੍ਹੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਅਤੇ ਵਿੱਤੀ ਸਾਲ 2022-23 ਤੱਕ ਸੂਬੇ ਨੇ 3,480 ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ, ਜੋ ਵਿੱਤੀ ਸਾਲ 2023-24 ਦੌਰਾਨ ਲਗਭਗ ਚਾਰ ਗੁਣਾਂ ਵਧ ਕੇ 12,064 ਹੋ ਗਏ। ਉਨ੍ਹਾਂ ਦੱਸਿਆ ਕਿ ਅਗਸਤ 2024 ਤੱਕ ਮਨਜ਼ੂਰ ਕੀਤੇ ਪ੍ਰਾਜੈਕਟਾਂ ਦੀ ਕੁੱਲ ਸੰਖਿਆ 16,680 ਪਹੁੰਚ ਗਈ ਹੈ।

ਜ਼ਿਕਰਯੋਗ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਨ੍ਹਾਂ ਪ੍ਰਾਜੈਕਟਾਂ ਤਹਿਤ 6,626 ਕਰੋੜ ਦੇ ਵੱਡੇ ਨਿਵੇਸ਼ ਕੀਤੇ ਗਏ। ਇਸ ਵਿੱਚੋਂ ਭਾਗੀਦਾਰ ਬੈਂਕਾਂ ਨੇ ਕੁੱਲ 3,941 ਕਰੋੜ ਰੁਪਏ ਦੇ ਮਿਆਦੀ ਕਰਜ਼ੇ ਮਨਜ਼ੂਰ ਕੀਤੇ, ਜੋ ਪੰਜਾਬ ਭਰ ’ਚ ਖੇਤੀਬਾੜੀ ਖੇਤਰ ਵਿੱਚ ਸੁਧਾਰ ਕਰਨ ਲਈ ਇੱਕ ਮਜ਼ਬੂਤ ਵਿੱਤੀ ਵਚਨਬੱਧਤਾ ਦਾ ਸੰਕੇਤ ਹੈ। ਪੰਜਾਬ ਵਿੱਚ ਇਸ ਸਕੀਮ ਰਾਹੀਂ ਸਥਾਪਿਤ ਕੀਤੇ ਗਏ ਪ੍ਰਾਜੈਕਟਾਂ ਦੀਆਂ ਪ੍ਰਮੁੱਖ ਸ਼੍ਰੇਣੀਆਂ ਵਿੱਚ ਕਸਟਮ ਹਾਇਰਿੰਗ ਸੈਂਟਰ, ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰ, ਛਟਾਈ ਯੂਨਿਟ, ਕੋਲਡ ਸਟੋਰ, ਵਾਢੀ ਤੋਂ ਬਾਅਦ ਪ੍ਰਬੰਧਨ ਲਈ ਬੁਨਿਆਦੀ ਢਾਂਚਾ, ਮੌਜੂਦਾ ਬੁਨਿਆਦੀ ਢਾਂਚੇ ’ਤੇ ਸੋਲਰ ਪੈਨਲ ਅਤੇ ਸੋਲਰ ਪੰਪ ਲਾਉਣਾ ਆਦਿ ਸ਼ਾਮਲ ਹਨ।

ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਅਤੇ ਸ੍ਰੀ ਕੇ.ਏ.ਪੀ. ਸਿਨਹਾ, ਵਿਸ਼ੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ ਦੇ ਰਣਨੀਤਕ ਸਹਿਯੋਗ ਸਦਕਾ ਪੰਜਾਬ ਵਿੱਚ ਇਸ ਸਕੀਮ ਨੂੰ ਸਰਗਰਮੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਦੱਸਣਾ ਬਣਦਾ ਹੈ ਕਿ ਪੰਜਾਬ ਵਿੱਚ ਇਸ ਸਕੀਮ ਦੇ 70 ਫ਼ੀਸਦੀ ਤੋਂ ਵੱਧ ਲਾਭਪਾਤਰੀ ਕਿਸਾਨ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਸਕੀਮ ਦਾ ਲਾਭ ਖੇਤੀਬਾੜੀ ਭਾਈਚਾਰੇ ਤੱਕ ਪਹੁੰਚਾਉਣ ਵਿੱਚ ਪੰਜਾਬ ਦੀ ਅਗਾਂਹਵਧੂ ਭੂਮਿਕਾ ਨੂੰ ਉਜਾਗਰ ਕਰਨ ਸਣੇ ਖੇਤੀਬਾੜੀ ਖੇਤਰ ਵਿੱਚ ਸਕੀਮ ਦੇ ਲਾਗੂਕਰਨ ਵੱਲ ਨਿਵੇਕਲਾ ਪੈਂਡਾ ਤੈਅ ਕੀਤਾ ਗਿਆ ਹੈ।

ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕੁਸੁਮ ਕੰਪੋਨੈਂਟ-ਏ ਅਤੇ ਏਕੀਕ੍ਰਿਤ ਪ੍ਰਾਇਮਰੀ-ਸੈਕੰਡਰੀ ਪ੍ਰੋਸੈਸਿੰਗ ਪ੍ਰਾਜੈਕਟ ਹੁਣ ਵਿਸਤਾਰਤ ਏ.ਆਈ.ਐਫ. ਸਕੀਮ ਅਧੀਨ ਯੋਗ ਗਤੀਵਿਧੀਆਂ ਹਨ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਹੁਣ ਖੁੰਭਾਂ ਦੀ ਖੇਤੀ, ਪੌਲੀਹਾਊਸ/ਗ੍ਰੀਨਹਾਊਸ ਸਥਾਪਤ ਕਰਨ, ਵਰਟੀਕਲ ਫ਼ਾਰਮਿੰਗ, ਹਾਈਡਰੋਪੌਨਿਕ ਅਤੇ ਐਰੋਪੌਨਿਕ ਫ਼ਾਰਮਿੰਗ ਦੇ ਨਾਲ-ਨਾਲ ਲੌਜਿਸਟਿਕਸ ਸਹੂਲਤਾਂ ਵਰਗੇ ਪ੍ਰਾਜੈਕਟਾਂ ਲਈ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਰਾਜ ਵਿੱਚ ਕਿਸਾਨਾਂ ਅਤੇ ਉੱਦਮੀਆਂ ਲਈ ਆਧੁਨਿਕ ਖੇਤੀ ਤਕਨੀਕਾਂ ਅਤੇ ਬੁਨਿਆਦੀ ਢਾਂਚੇ ਨੂੰ ਅਪਣਾਉਣ ਦੇ ਹੋਰ ਮੌਕੇ ਮਿਲਣਗੇ। ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਦੇ ਕਿਸਾਨ ਏ.ਆਈ.ਐਫ ਸਕੀਮ ਦਾ ਲਾਭ ਨਿਰੰਤਰ ਲੈਂਦੇ ਰਹਿਣਗੇ ਕਿਉਂ ਜੋ ਇਸ ਦਾ ਮੌਜੂਦਾ ਵਿਸਤਾਰ ਇਸ ਸਕੀਮ ਨੂੰ ਹੋਰ ਲਾਹੇਵੰਦ ਬਣਾ ਰਿਹਾ ਹੈ।

Tags: BREAKING NEWSBreaking news in PunjabiLatest Punjab newsPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

by Jaspreet Kaur
June 20, 2026
0

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ - ਕਿਹਾ: "ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਪੱਤਰਕਾਰੀ...

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

by Jaspreet Kaur
June 20, 2026
0

ਲੁਧਿਆਣਾ ਦੇ ਕੈਨਰਾ ਬੈਂਕ 'ਚ ਲੱਗੀ ਭਿਆਨਕ ਅੱਗ! ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਲੁਧਿਆਣਾ, 20 ਜੂਨ 2026 (ਵਿਸ਼ਵ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

by Jaspreet Kaur
June 20, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ ਅੰਮ੍ਰਿਤਸਰ, 20 ਜੂਨ (ਵਿਸ਼ਵ ਵਾਰਤਾ)- ਪੰਜਾਬ ਦੀ ਰਾਜਨੀਤੀ ਨਾਲ ਜੁੜੀ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 20, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

by Jaspreet Kaur
June 20, 2026
0

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ - ਕਿਹਾ: "ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਪੱਤਰਕਾਰੀ...

Most Popular

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

by Navjot
5 days ago
0

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ   ਮੁੰਬਈ, 15 ਜੂਨ (ਵਿਸ਼ਵ ਵਾਰਤਾ) ਸੀਰੀਅਲ 'ਕਬੂਲ ਹੈ' ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 