PUNJAB : 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ
ਚੰਡੀਗੜ੍ਹ, 11ਫਰਵਰੀ(ਵਿਸ਼ਵ ਵਾਰਤਾ) PUNJAB :ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲੀ ਦਲ ਦੀ ਭਰਤੀ ਲਈ ਬਣਾਈ 7 ਮੈਂਬਰੀ ਕਮੇਟੀ ਦੀ ਅੱਜ(ਮੰਗਲਵਾਰ)11 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਜਾਣਕਾਰੀ ਦਿੱਤੀ ਹੈ ਕਿ 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਮੀਟਿੰਗ ਹੁਣ 13 ਫ਼ਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ।
ਉਹਨਾਂ ਦੱਸਿਆ ਹੈ ਕਿ ਇਹ ਮੀਟਿੰਗ 11 ਫਰਵਰੀ ਨੂੰ ਪਟਿਆਲਾ ਵਿਖੇ ਰੱਖੀ ਗਈ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੱਦਿਆ ਗਿਆ ਸੀ। ਪਰੰਤੂ ਭੂੰਦੜ ਦੇ ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਦੇ ਰੁਝੇਵੇਂ ਕਾਰਨ ਇਕੱਤਰਤਾ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਹੁਣ ਇਹ ਮੀਟਿੰਗ 13 ਫਰਵਰੀ ਨੂੰ ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਚ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/