• Latest
  • Trending
Punjab ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Punjab ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

9 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

10 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

10 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

10 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

10 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

12 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

12 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

12 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

12 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

13 hours ago
Hindi News
English News
Monday, November 9, 2026
No Result
View All Result
16 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਨਿਵੇਸ਼ਕਾਂ ਨੂੰ ਸੈਰ ਸਪਾਟਾ ਖੇਤਰ ਵਿੱਚ ਸੂਬੇ ਦੇ ਵਿਕਾਸ ‘ਚ ਭਾਈਵਾਲ ਬਣਨ ਦੀ ਅਪੀਲ

September 5, 2024
in ਪੰਜਾਬ

ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ):- Punjab ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਇਨਵੈਸਟ ਪੰਜਾਬ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵੱਲੋਂ ਕਰਵਾਏ ਗਏ ‘ਨਿਵੇਸ਼ਕ ਸੰਮੇਲਨ’ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟੇ ਦਾ ਕੇਂਦਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇੱਥੇ ਸੂਬੇ ਦੇ ਅਮੀਰ ਸੱਭਿਆਚਾਰਕ ਅਤੇ ਇਤਿਹਾਸਕ ਵਿਰਸੇ ਨੂੰ ਦਰਸਾਉਂਦੀਆਂ ਮੁਗਲ, ਸਿੱਖ ਅਤੇ ਬ੍ਰਿਟਿਸ਼ ਕਾਲ ਦੀਆਂ ਇਮਾਰਤਾਂ ਹਨ, ਜੋ ਸਮੁੱਚੀ ਲੋਕਾਈ ਲਈ ਖਿੱਚ ਦਾ ਕੇਂਦਰ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੈਰ-ਸਪਾਟੇ ਦੇ ਖੇਤਰ ਵਿੱਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ’ਤੇ ਲਿਆਉਣ ਲਈ ਬਹੁਤ ਉਤਸੁਕ ਹਨ ਅਤੇ ਇਸ ਮਾਮਲੇ ਵਿੱਚ ਨਿੱਜੀ ਦਿਲਚਸਪੀ ਲੈ ਰਹੇ ਹਨ।

ਇਸ ਤੋਂ ਪਹਿਲਾਂ ਸੰਮੇਲਨ ਨੂੰ ਸੰਬੋਧਨ ਕਰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੈਰ-ਸਪਾਟਾ ਖੇਤਰ ਦੀਆਂ ਜਾਇਦਾਦਾਂ ਅਤੇ ਅਸਾਸਿਆਂ ਦੀ ਸਾਂਭ-ਸੰਭਾਲ ਅਤੇ ਵਿਕਾਸ ਲਈ ਹਮੇਸ਼ਾ ਸੁਹਿਰਦਤਾ ਨਾਲ ਤਿਆਰ ਹੈ। ਮੰਤਰੀ ਨੇ ਨਿਵੇਸ਼ਕਾਂ ਨੂੰ ਸੈਰ- ਸਪਾਟੇ ਦੇ ਖੇਤਰ ਵਿੱਚ ਪੰਜਾਬ ਦੇ ਵਿਕਾਸ ਵਿੱਚ ਭਾਈਵਾਲ ਬਣਨ ਦਾ ਸੱਦਾ ਦਿੱਤਾ । ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਈਕੋ-ਟੂਰਿਜ਼ਮ, ਐਡਵੈਂਚਰ ਟੂਰਿਜ਼ਮ, ਵਾਟਰ ਟੂਰਿਜ਼ਮ ਅਤੇ ਵੈੱਲਨੈੱਸ ਟੂਰਿਜ਼ਮ ਉੱਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ ਕਿਉਂਕਿ ਇਨ੍ਹਾਂ ਖੇਤਰਾਂ ਵਿੱਚ ਵੀ ਪੰਜਾਬ ਨੂੰ ਹੋਰ ਪ੍ਰਫੁੱਲਿਤ ਕਰਨ ਦੀਆਂ ਭਰਪੂਰ ਸੰਭਾਵਨਾਵਾਂ ਹਨ । ਮੰਤਰੀ ਨੇ ਨਿਵੇਸ਼ਕਾਂ ਨੂੰ ਸੂਬਾ ਸਰਕਾਰ ਦੇ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ ਕਿਉਂਕਿ ਇਨਵੈਸਟ ਪੰਜਾਬ ਇੱਕ ਅਜਿਹਾ ਮੰਚ ਹੈ ਜਿੱਥੇ ਸੂਬੇ ਵਿੱਚ ਉੱਦਮ ਸਥਾਪਤ ਕਰਨ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਰਣਜੀਤ ਸਾਗਰ ਝੀਲ ਨੂੰ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰਾਜੈਕਟ ਵਜੋਂ ਸੂਚੀਬੱਧ ਕਰਦਿਆਂ ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਸੈਰ ਸਪਾਟਾ ਖੇਤਰ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਏਗੀ। ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਰਾਜ ਸਰਕਾਰ ਦੀ ਸੁਹਿਰਦ ਤੇ ਸਮਰਪਿਤ ਪਹੁੰਚ ਦੇ ਸਬੂਤ ਵਜੋਂ ਪਿਛਲੇ ਸਾਲ ਕਰਵਾਏ ਸਫਲ ਸੈਰ ਸਪਾਟਾ ਸੰਮੇਲਨ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਵੇਸ਼ਕ ਅਤੇ ਉਦਯੋਗ ਪੱਖੀ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ।

ਇਸ ਮੌਕੇ ਕਈ ਵਿਰਾਸਤੀ ਇਮਾਰਤਾਂ ਜਿਵੇਂ ਕਿ ਕਪੂਰਥਲਾ ਵਿੱਚ ਦਰਬਾਰ ਹਾਲ ਅਤੇ ਗੋਲ ਕੋਠੀ , ਸੰਗਰੂਰ ਕੋਠੀ, ਆਮ ਖਾਸ ਬਾਗ ਸਰਹਿੰਦ, ਰੂਪਨਗਰ ਵਿੱਚ ਪਿੰਕਾਸ਼ੀਆ ਟੂਰਿਸਟ ਕੰਪਲੈਕਸ, ਕੁਲਾਰਾ ਟਾਪੂ (ਪਠਾਨਕੋਟ) ਦੇ ਵਿਕਾਸ ਨੂੰ ਦਰਸਾਉਂਦੀ ਪੇਸ਼ਕਾਰੀ ਵੀ ਨਿਵੇਸ਼ਕਾਂ ਨੂੰ ਦਿਖਾਈ ਗਈ।

ਇਸ ਮੌਕੇ ਹਾਜ਼ਰ ਪਤਵੰਤਿਆਂ ਵਿੱਚ ਵਧੀਕ ਮੁੱਖ ਸਕੱਤਰ (ਉਦਯੋਗ ਤੇ ਵਣਜ) ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ (ਵਿੱਤ) ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ (ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ) ਅਜੋਏ ਸ਼ਰਮਾ,, ਐਮ.ਡੀ., ਪੀ.ਆਈ.ਡੀ.ਬੀ. ਦੀਪਰਵਾ ਲਾਕਰਾ ਆਈ.ਏ.ਐਸ, ਸੀ.ਈ.ਓ. ਇਨਵੈਸਟ ਪੰਜਾਬ ਸ਼੍ਰੀ ਡੀ.ਪੀ.ਐਸ.ਖਰਬੰਦਾ, ਕੰਜ਼ਰਵੇਟਰ (ਜੰਗਲਾਤ) ਸ੍ਰੀ ਸੰਜੀਵ ਤਿਵਾੜੀ, ਡਾਇਰੈਕਟਰ (ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ) ਸ੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਏ.ਐਮ.ਡੀ., ਪੀ.ਆਈ.ਡੀ.ਬੀ. ਸ੍ਰੀ ਯਸ਼ਨਜੀਤ ਸਿੰਘ ਸ਼ਾਮਿਲ ਸਨ।

Tags: aapBREAKING NEWSBreaking news in PunjabiChandigarhlatest newslatest news of punjabLatest Punjab newsPUNJABPunjab Governmentpunjab newstop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Hukamnama Sri Darbar Sahib Today – 17 October 2026 | Ang 725 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 October 2026 | Ang 725 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 17-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 