PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ 293 ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 7ਸਤੰਬਰ(ਵਿਸ਼ਵ ਵਾਰਤਾ)PUNJAB – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ 293 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਨਵੇਂ ਚੁਣੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੋਈ ਹੈ ਕਿ ਤੁਸੀਂ ਰੰਗਲੇ ਪੰਜਾਬ ਦਾ ਮਿਸ਼ਨ ਰੁਜ਼ਗਾਰ ਦਾ ਹਿੱਸਾ ਬਣੇ ਹੋ। ਉਨ੍ਹਾਂ ਕਿਹਾ ਕਿ ਆਪਣੇ-ਆਪਣੇ ਮਹਿਕਮੇ ਵਿੱਚ ਇਮਾਨਦਾਰੀ ਨਾਲ ਕੰਮ ਕਰਨ।