• Latest
  • Trending
PUNJAB : ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ 

PUNJAB : ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ 

1 year ago
Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ

Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ

14 minutes ago
Iran Israel War: ਗੈਰ-ਜ਼ਰੂਰੀ ਅਮਰੀਕੀ ਸਟਾਫ ਨੂੰ ਕਰਾਚੀ ਛੱਡਣ ਦੇ ਹੁਕਮ

Iran Israel War: ਗੈਰ-ਜ਼ਰੂਰੀ ਅਮਰੀਕੀ ਸਟਾਫ ਨੂੰ ਕਰਾਚੀ ਛੱਡਣ ਦੇ ਹੁਕਮ

24 minutes ago
ਗਲਤੀ ਨਾਲ ਵੀ ਇਹਨਾਂ ਅੰਕਾਂ ਨੂੰ ਨਾ ਬਣਾਓ ਆਪਣਾ ATM ਪਿੰਨ ਨੰਬਰ ; ਮਿੰਟਾਂ ’ਚ ਹੀ ਖਤਮ ਹੋ ਸਕਦੈ ਬੈਂਕ ਅਕਾਊਂਟ !

ਗਲਤੀ ਨਾਲ ਵੀ ਇਹਨਾਂ ਅੰਕਾਂ ਨੂੰ ਨਾ ਬਣਾਓ ਆਪਣਾ ATM ਪਿੰਨ ਨੰਬਰ ; ਮਿੰਟਾਂ ’ਚ ਹੀ ਖਤਮ ਹੋ ਸਕਦੈ ਬੈਂਕ ਅਕਾਊਂਟ !

36 minutes ago
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਹੋਲੀ ਦੇ ਤਿਉਹਾਰ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ ; ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਵਧਾਈ ਸੰਦੇਸ਼

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਹੋਲੀ ਦੇ ਤਿਉਹਾਰ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ ; ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਵਧਾਈ ਸੰਦੇਸ਼

1 hour ago
 HEALTH : ਕੀ ਬਿਨਾਂ ਕਿਸੇ ਕਾਰਨ ਦੇ ਰੋਣਾ ਸਿਹਤ ਲਈ ਚੰਗਾ ਹੈ ? ਜਾਣਦੇ ਹਾਂ ਸਿਹਤ ਮਾਹਿਰਾਂ ਦੀ ਰਾਇ

 HEALTH : ਕੀ ਬਿਨਾਂ ਕਿਸੇ ਕਾਰਨ ਦੇ ਰੋਣਾ ਸਿਹਤ ਲਈ ਚੰਗਾ ਹੈ ? ਜਾਣਦੇ ਹਾਂ ਸਿਹਤ ਮਾਹਿਰਾਂ ਦੀ ਰਾਇ

2 hours ago
Anandpur Sahib : ਖਾਲਸਾਈ ਜਾਹੋ-ਜਲਾਲ ਅਤੇ ਸੂਰਬੀਰਤਾ ਦੇ ਪ੍ਰਤੀਕ ‘ਹੋਲਾ-ਮਹੱਲਾ’ ਮੌਕੇ ਅਨੰਦਪੁਰ ਸਾਹਿਬ ‘ਚ ਲੱਗੀਆਂਂ ਰੌਣਕਾਂ

Anandpur Sahib : ਖਾਲਸਾਈ ਜਾਹੋ-ਜਲਾਲ ਅਤੇ ਸੂਰਬੀਰਤਾ ਦੇ ਪ੍ਰਤੀਕ ‘ਹੋਲਾ-ਮਹੱਲਾ’ ਮੌਕੇ ਅਨੰਦਪੁਰ ਸਾਹਿਬ ‘ਚ ਲੱਗੀਆਂਂ ਰੌਣਕਾਂ

2 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
 ICC Women ODI Ranking Update : ਸਮ੍ਰਿਤੀ ਮੰਧਾਨਾ ਦੁਨੀਆ ਦੀ ਨੰਬਰ 1 ਵਨਡੇ ਬੱਲੇਬਾਜ਼ ਬਣੀ ; ਦੀਪਤੀ ਸ਼ਰਮਾ ਆਲਰਾਊਂਡਰਾਂ ਵਿੱਚ ਪੰਜਵੇਂ ਸਥਾਨ ‘ਤੇ

 ICC Women ODI Ranking Update : ਸਮ੍ਰਿਤੀ ਮੰਧਾਨਾ ਦੁਨੀਆ ਦੀ ਨੰਬਰ 1 ਵਨਡੇ ਬੱਲੇਬਾਜ਼ ਬਣੀ ; ਦੀਪਤੀ ਸ਼ਰਮਾ ਆਲਰਾਊਂਡਰਾਂ ਵਿੱਚ ਪੰਜਵੇਂ ਸਥਾਨ ‘ਤੇ

3 hours ago
Entertainment News : ਵਿਜੇ ਦੇਵਰਕੋਂਡਾ ਅਤੇ ਰਸ਼ਮੀਕਾ ਦੇ ਵਿਆਹ ਦੀ ਰਿਸੈਪਸ਼ਨ ਅੱਜ ਹੈਦਰਾਬਾਦ ‘ਚ 

Entertainment News : ਵਿਜੇ ਦੇਵਰਕੋਂਡਾ ਅਤੇ ਰਸ਼ਮੀਕਾ ਦੇ ਵਿਆਹ ਦੀ ਰਿਸੈਪਸ਼ਨ ਅੱਜ ਹੈਦਰਾਬਾਦ ‘ਚ 

3 hours ago
Australia ਜਾਣ ਤੋਂ ਪਹਿਲਾਂ ਪ੍ਰੈਸ ਕਾਨਫਰੰਸ ‘ਚ ਨਹੀਂ ਪਹੁੰਚੇ ਕੈਨੇਡੀਅਨ ਪ੍ਰਧਾਨ ਮੰਤਰੀ

Australia ਜਾਣ ਤੋਂ ਪਹਿਲਾਂ ਪ੍ਰੈਸ ਕਾਨਫਰੰਸ ‘ਚ ਨਹੀਂ ਪਹੁੰਚੇ ਕੈਨੇਡੀਅਨ ਪ੍ਰਧਾਨ ਮੰਤਰੀ

5 hours ago
Haryana: 10 ਸਾਲ ਪਹਿਲਾਂ ਅਚਾਨਕ ਲਾਪਤਾ ਹੋਈ ਕੁੜੀ ਪੰਜਾਬ ‘ਚੋਂ ਮਿਲੀ

Haryana: 10 ਸਾਲ ਪਹਿਲਾਂ ਅਚਾਨਕ ਲਾਪਤਾ ਹੋਈ ਕੁੜੀ ਪੰਜਾਬ ‘ਚੋਂ ਮਿਲੀ

6 hours ago
Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ

Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ

6 hours ago
Hindi News
English News
Wednesday, March 4, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

PUNJAB : ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ 

September 7, 2024
in Politics, ਸਿਆਸੀ, ਖਬਰਾਂ, ਪੰਜਾਬ
PUNJAB : ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ 

PUNJAB : ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ 

ਪੰਜਾਬ ਸਰਕਾਰ ਦੀਆਂ ਨੌਕਰੀਆਂ ਹਾਸਲ ਕਰਨ ਲਈ ਵਤਨ ਵਾਪਸੀ ਕਰ ਰਹੇ ਹਨ ਨੌਜਵਾਨ

ਚੰਡੀਗੜ੍ਹ, 7 ਸਤੰਬਰ(ਵਿਸ਼ਵ ਵਾਰਤਾ)PUNJABਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ।

ਅੱਜ ਇੱਥੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਇੱਕ ਇਤਿਹਾਸਕ ਕਦਮ ਦੱਸਿਆ ਜੋ ਨੌਜਵਾਨਾਂ ਦੀ ਤਕਦੀਰ ਬਦਲ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਸਥਾਨ ‘ਤੇ ਪਹਿਲਾਂ ਵੀ ਕਈ ਅਜਿਹੇ ਸਮਾਗਮ ਹੋਏ ਹਨ, ਜਿਨ੍ਹਾਂ ‘ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ‘ਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

PUNJAB

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 44,000 ਤੋਂ ਵੱਧ ਨਿਯੁਕਤੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਫ਼ਖਰ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

PUNJAB

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਤਸੱਲੀ ਵਾਲੀ ਦੀ ਗੱਲ ਹੈ ਕਿ ਸਾਰੇ ਨੌਜਵਾਨਾਂ ਦੀ ਚੋਣ ਪੂਰੀ ਤਰ੍ਹਾਂ ਉਨ੍ਹਾਂ ਦੀ ਯੋਗਤਾ ਅਤੇ ਲਿਆਕਤ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾ ਸਮਾਗਮ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਸਮਾਗਮ ਕਰਵਾਏ ਜਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਨੂੰ ਭਾਈਵਾਲ ਬਣਾ ਕੇ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ‘ਚੋਂ ਨੌਜਵਾਨਾਂ ਦੇ ਪ੍ਰਵਾਸ ਨੂੰ ਪੁੱਠਾ ਗੇੜ ਪਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬਿਹਤਰ ਜੀਵਨ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਹੁਣ ਇੱਥੇ ਰੋਜ਼ਗਾਰ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਨੌਜਵਾਨ ਪਹਿਲਾਂ ਦੂਜੇ ਦੇਸ਼ਾਂ ਵਿਚ ਜਾ ਚੁੱਕੇ ਹਨ, ਉਹ ਵੀ ਹੁਣ ਵਾਪਸ ਆ ਰਹੇ ਹਨ ਅਤੇ ਨੌਕਰੀਆਂ ਲੈਣ ਲਈ ਮਿਹਨਤ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ‘ਤੇ ਹੈ ਕਿ ਸੂਬੇ ਦੇ ਵਿੱਦਿਅਕ ਅਦਾਰਿਆਂ ਵਿੱਚ ਨੌਜਵਾਨਾਂ ਦੇ ਦਾਖਲਿਆਂ ‘ਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਇਹ ਰੁਝਾਨ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਤਲਾਸ਼ਣ ਵਾਲਿਆਂ ਦੀ ਥਾਂ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਜ਼ਰੀਏ ਹੀ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ 842 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ ਹੁਣ ਤੱਕ 2 ਕਰੋੜ ਤੋਂ ਵੱਧ ਲੋਕ ਮਿਆਰੀ ਇਲਾਜ ਲੈਣ ਦੇ ਨਾਲ-ਨਾਲ 95 ਫੀਸਦੀ ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਜਿਹੇ 30 ਹੋਰ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ, ਜੋ ਲੋਕਾਂ ਲਈ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਚਲਿਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਅਤੇ ਇਨ੍ਹਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਟਾਕਰੇ ਲਈ ਡਾਟਾਬੇਸ ਤਿਆਰ ਕਰਨ ਵਿੱਚ ਵੀ ਸਰਕਾਰ ਦੀ ਮਦਦ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਹ ਇਨ੍ਹਾਂ ਨੌਜਵਾਨਾਂ ਤੋਂ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਉਮੀਦ ਕਰਦੇ ਹਨ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਕਰਨ ਤਾਂ ਜੋ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਲੋਕਾਂ ਨੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਵਿੱਚ ਵਿਸ਼ਵਾਸ ਜਤਾਇਆ ਹੈ ਜਿਸ ਸਦਕਾ ਕਰ ਮਾਲੀਏ ਵਿੱਚ ਚੋਖਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਟੋਲ ਪਲਾਜ਼ਿਆਂ ਨੇ ਮਿਆਦ ਵਧਾਉਣ ਦੀ ਮੰਗ ਵੀ ਕੀਤੀ ਸੀ ਪਰ ਵਡੇਰੇ ਲੋਕ ਹਿੱਤ ਵਿੱਚ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੰਜਾਬ ਦੇ ਲੋਕਾਂ ਦੇ ਰੋਜ਼ਾਨਾ ਤਕਰੀਬਨ 63 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਦਾ ਕਾਰਜ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਲਈ ਵਚਨਬੱਧ ਹੈ, ਜਿਸ ਵਿੱਚ ਸਮਾਰਟ ਕਲਾਸਰੂਮ, ਵਿਗਿਆਨਕ ਸਿੱਖਿਆ ਲਈ ਅਤਿ-ਆਧੁਨਿਕ ਲੈਬਾਟਰੀਆਂ ਅਤੇ ਖੇਡ ਮੈਦਾਨ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਿਆਰੀ ਸਿੱਖਿਆ ਵਿਦਿਆਰਥੀਆਂ ਨੂੰ ਜੀਵਨ ਵਿੱਚ ਵੱਧ ਤੋਂ ਵੱਧ ਕਾਮਯਾਬੀ ਹਾਸਲ ਕਰਨ ਅਤੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਵਿੱਚ ਮਦਦ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੈਗਾ ਪੀ.ਟੀ.ਐਮ. ਵਿੱਚ 20 ਲੱਖ ਮਾਪਿਆਂ ਨੇ ਹਿੱਸਾ ਲਿਆ ਸੀ। ਉਨ੍ਹਾਂ ਕਿਹਾ ਕਿ ਇਸ ਨਵੀਨ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਉਪਰਾਲਾ ਆਉਣ ਵਾਲੇ ਸਮੇਂ ਵਾਸਤੇ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ਬੇਹੱਦ ਸਹਾਈ ਸਿੱਧ ਹੋਵੇਗਾ।

ਇਸ ਦੌਰਾਨ ਨਵ-ਨਿਯੁਕਤ ਕਰਮਚਾਰੀਆਂ ਨੇ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਆਪੋ-ਆਪਣੇ ਤਜਰਬੇ ਸਾਂਝੇ ਕੀਤੇ।

ਲੁਧਿਆਣਾ ਤੋਂ ਨਵ-ਨਿਯੁਕਤ ਓਫਥੈਲਮਿਕ ਅਫਸਰ ਸ਼ਿਵਾਨੀ ਸ਼ਰਮਾ ਨੇ ਨੌਕਰੀ ਮਿਲਣ ਦੀ ਖੁਸ਼ੀ ਕਰਦਿਆਂ ਖੁਲਾਸਾ ਕੀਤਾ ਕਿ ਉਸ ਦੇ ਨਾਲ ਉਸ ਦਾ ਭਰਾ ਵੀ ਨੌਕਰੀ ਪ੍ਰਾਪਤ ਕਰ ਰਿਹਾ ਹੈ। ਉਸ ਨੇ ਕਿਹਾ ਕਿ ਉਹ ਦੁੱਗਣੀ ਖੁਸ਼ੀ ਮਹਿਸੂਸ ਕਰ ਰਹੀ ਹੈ ਕਿਉਂਕਿ ਇਹ ਮੇਰੇ ਪੂਰੇ ਪਰਿਵਾਰ ਲਈ ਬਹੁਤ ਮਾਣ ਦੇ ਪਲ ਹਨ। ਸ਼ਿਵਾਨੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ‘ਤੇ ਆਧਾਰਿਤ ਕੀਤੀ ਗਈ ਹੈ, ਜਿਸ ਨਾਲ ਉਨ੍ਹਾਂ ਦੀ ਪ੍ਰਾਪਤੀ ਹੋਰ ਵੀ ਖੁਸ਼ਗਵਾਰ ਹੈ।

ਐਮਐਲਟੀ-2 ਨਿਯੁਕਤ ਹੋਈ ਖਰੜ ਤੋਂ ਗੁਰਦੀਪ ਕੌਰ ਆਪਣੇ ਨਵਜੰਮੇ ਬੱਚੇ ਨਾਲ ਸਮਾਗਮ ਵਿੱਚ ਸ਼ਾਮਲ ਹੋਈ। ਉਨ੍ਹਾਂ ਨੇ ਪੂਰੀ ਭਰਤੀ ਪ੍ਰਕਿਰਿਆ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।  

ਝਬਾਲ (ਤਰਨਤਾਰਨ) ਦੇ ਬਲਾਕ ਐਕਸਟੈਂਸ਼ਨ ਐਜੂਕੇਟਰ ਗੁਰਲਾਲ ਸਿੰਘ ਨੇ ਬਿਨਾਂ ਕਿਸੇ ਸਿਫ਼ਾਰਸ਼ ਦੇ ਨੌਕਰੀ ਮਿਲਣ ‘ਤੇ ਹੋਈ ਹੈਰਾਨੀ ਮੁੱਖ ਮੰਤਰੀ ਨਾਲ ਸਾਂਝੀ ਕੀਤੀ। ਉਸ ਨੇ ਕਿਹਾ, “ਜਦੋਂ ਮੈਨੂੰ ਨੌਕਰੀ ਬਾਰੇ ਫ਼ੋਨ ਆਇਆ ਤਾਂ ਮੈਂ ਹੈਰਾਨ ਰਹਿ ਗਿਆ ਕਿਉਂਕਿ ਮੈਨੂੰ ਇਸ ਦੀ ਉਮੀਦ ਨਹੀਂ ਸੀ।”

ਸ੍ਰੀ ਮੁਕਤਸਰ ਸਾਹਿਬ ਤੋਂ ਐਮਐਲਟੀ ਹਰਦੀਪ ਸਿੰਘ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਸ ਨੇ ਆਪਣੇ ਦਿਲ ਦੀ ਗੱਲ ਸਾਂਝੀ ਕੀਤੀ ਕਿ ਉਹ ਪਹਿਲਾਂ ਵਿਦੇਸ਼ ਜਾਣ ਬਾਰੇ ਸੋਚਦਾ ਸੀ, ਪਰ ‘ਆਪ’ ਸਰਕਾਰ ਦੀਆਂ ਪਹਿਲਕਦਮੀਆਂ ਨੇ ਉਨ੍ਹਾਂ ਦੀ ਧਾਰਨਾ ਬਦਲ ਦਿੱਤੀ ਹੈ। ਉਸ ਨੇ ਮਾਣ ਨਾਲ ਕਿਹਾ, “ਮੈਂ ਇਸ ਮੌਕੇ ਲਈ ਦਿਲ ਦੀਆਂ ਗਹਿਰਾਈਆਂ ਤੋਂ ਸਰਕਾਰ ਦਾ ਸ਼ੁਕਰਗੁਜ਼ਾਰ ਹਾਂ।”

Tags: 'Mission RozgarBreaking news in PunjabiCHIEF MINISTERChief Minister Bhagwant Singh MannDepartment of Local GovernmentGovernment JobsLatest News In PunjabiPunjab Governmentpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ

Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ

by Jaspreet Kaur
March 4, 2026
0

Israel - Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ - ਭਾਰਤੀਆਂ ਦੀ ਮਦਦ ਲਈ ਬਣਾਇਆ ਕੰਟਰੋਲ ਰੂਮ -...

Iran Israel War: ਗੈਰ-ਜ਼ਰੂਰੀ ਅਮਰੀਕੀ ਸਟਾਫ ਨੂੰ ਕਰਾਚੀ ਛੱਡਣ ਦੇ ਹੁਕਮ

Iran Israel War: ਗੈਰ-ਜ਼ਰੂਰੀ ਅਮਰੀਕੀ ਸਟਾਫ ਨੂੰ ਕਰਾਚੀ ਛੱਡਣ ਦੇ ਹੁਕਮ

by Ranjit Singh
March 4, 2026
0

Iran Israel War: ਗੈਰ-ਜ਼ਰੂਰੀ ਅਮਰੀਕੀ ਸਟਾਫ ਨੂੰ ਕਰਾਚੀ ਛੱਡਣ ਦੇ ਹੁਕਮ - ਈਰਾਨ ਸਮਰਥਕਾਂ ਨੇ ਦੂਤਾਵਾਸ 'ਤੇ ਕੀਤਾ ਸੀ ਹਮਲਾ -...

ਗਲਤੀ ਨਾਲ ਵੀ ਇਹਨਾਂ ਅੰਕਾਂ ਨੂੰ ਨਾ ਬਣਾਓ ਆਪਣਾ ATM ਪਿੰਨ ਨੰਬਰ ; ਮਿੰਟਾਂ ’ਚ ਹੀ ਖਤਮ ਹੋ ਸਕਦੈ ਬੈਂਕ ਅਕਾਊਂਟ !

ਗਲਤੀ ਨਾਲ ਵੀ ਇਹਨਾਂ ਅੰਕਾਂ ਨੂੰ ਨਾ ਬਣਾਓ ਆਪਣਾ ATM ਪਿੰਨ ਨੰਬਰ ; ਮਿੰਟਾਂ ’ਚ ਹੀ ਖਤਮ ਹੋ ਸਕਦੈ ਬੈਂਕ ਅਕਾਊਂਟ !

by Navjot
March 4, 2026
0

ਗਲਤੀ ਨਾਲ ਵੀ ਇਹਨਾਂ ਅੰਕਾਂ ਨੂੰ ਨਾ ਬਣਾਓ ਆਪਣਾ ATM ਪਿੰਨ ਨੰਬਰ ; ਮਿੰਟਾਂ ’ਚ ਹੀ ਖਤਮ ਹੋ ਸਕਦੈ ਬੈਂਕ...

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਹੋਲੀ ਦੇ ਤਿਉਹਾਰ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ ; ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਵਧਾਈ ਸੰਦੇਸ਼

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਹੋਲੀ ਦੇ ਤਿਉਹਾਰ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ ; ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਵਧਾਈ ਸੰਦੇਸ਼

by Navjot
March 4, 2026
0

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਹੋਲੀ ਦੇ ਤਿਉਹਾਰ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ ; ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਵਧਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

March 4, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ

Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ

by Jaspreet Kaur
March 4, 2026
0

Israel - Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ - ਭਾਰਤੀਆਂ ਦੀ ਮਦਦ ਲਈ ਬਣਾਇਆ ਕੰਟਰੋਲ ਰੂਮ -...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 