PUNJAB : ਸੂਬੇ ’ਚ ਬੱਸਾਂ ਦੇ ਕਿਰਾਏ ਵਿੱਚ ਵਾਧਾ ; ਮਹਿੰਗਾ ਹੋਇਆ ਬੱਸ ਸਫ਼ਰ
ਚੰਡੀਗੜ੍ਹ, 8ਸਤੰਬਰ(ਵਿਸ਼ਵ ਵਾਰਤਾ) PUNJAB-ਪੰਜਾਬ ਵਿੱਚ ਬੱਸ ਸਫ਼ਰ ਮਹਿੰਗਾ ਹੋ ਗਿਆ ਹੈ। ਡੀਜ਼ਲ ‘ਤੇ ਵੈਟ 62 ਪੈਸੇ ਪ੍ਰਤੀ ਲੀਟਰ ਵਧਾਉਣ ਦੇ ਨਾਲ-ਨਾਲ ਸਰਕਾਰ ਨੇ ਬੱਸ ਕਿਰਾਏ ‘ਚ ਵੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਬੱਸਾਂ ਦਾ ਕਿਰਾਇਆ 23 ਪੈਸੇ ਤੋਂ ਵਧਾ ਕੇ 46 ਪੈਸੇ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦੀਆਂ ਔਰਤਾਂ ਨੂੰ ਮਿਲਣ ਵਾਲੀ ਮੁਫ਼ਤ ਯਾਤਰਾ ਦੀ ਸਹੂਲਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।