ਖੇਡਾਂ ਵਤਨ Punjab ਦੀਆਂ-2024 ਸੀਜ਼ਨ-3 ਤਹਿਤ ਅਹਿਮਦਗੜ੍ਹ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ
ਅਹਿਮਦਗੜ੍ਹ/ਮਾਲੇਰਕੋਟਲਾ 09 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਹੇਠ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਜ਼ਿਲ੍ਹੇ ਦੇ ਬਲਾਕ ਅਹਿਮਦਗੜ੍ਹ ਵਿਖੇ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਹੋਈ। ਇਨ੍ਹਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਟਾਊਨ ਸਕੂਲ, ਬਾਲੇਵਾਲ (ਅਹਿਮਦਗੜ੍ਹ) ਵਿਖੇ ਹੋਈ । ਇਸ ਮੌਕੇ ਐਸ.ਡੀ.ਐਮ. ਅਹਿਮਦਗੜ੍ਹ ਸ੍ਰੀ ਗੁਰਮੀਤ ਕੁਮਾਰ ਬਾਂਸਲ, ਵਿਧਾਇਕ ਅਮਰਗੜ੍ਹ ਪ੍ਰੋਫੈਸ਼ਰ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਸ੍ਰੀ ਕੁਲਵੰਤ ਸਿੰਘ ਗੱਜਣਮਾਜਰਾ , ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਦੀਪ ਸਿੰਘ ਤੋਂ ਇਲਾਵਾ ਖੇਡ ਪ੍ਰੇਮੀ ਮੌਜੂਦ ਸਨ ।
ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡਾ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ। ਖੇਡਾਂ ਨਾਲ ਨੌਜਵਾਨ ਸਰੀਰਕ ਪੱਖੋਂ ਤਾਂ ਮਜ਼ਬੂਤ ਹੁੰਦਾ ਹਨ ਨਾਲ ਹੀ ਨਸ਼ਿਆਂ ਤੋਂ ਵੀ ਦੂਰ ਰਹਿੰਦੇ ਹਨ ।
ਸ੍ਰੀ ਕੁਲਵੰਤ ਸਿੰਘ ਗੱਜਣਮਾਜਰਾ ਨੇ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਖੇਡਾਂ ਪੰਜਾਬ ਦੇ ਨੌਜਵਾਨਾਂ ਨੂੰ ਮੁੜ ਤੋਂ ਖੇਡ ਮੈਦਾਨਾਂ ਨਾਲ ਜੋੜਿਆਂ ਹੈ ਜੋ ਕਿ ਪੰਜਾਬ ਸਰਕਾਰ ਦਾ ਸਲਾਘਾਯੋਗ ਉਪਰਾਲਾ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਇਹ ਇੱਕ ਬਹੁਤ ਵਧੀਆ ਪਲੇਟਫਾਰਮ ਬਣਾਇਆ ਗਿਆ ਹੈ ਤੇ ਇੱਥੋ ਖੇਡ ਕੇ ਅਗਾਂਹ ਨੌਜਵਾਨ ਜ਼ਿਲ੍ਹਾ ਅਤੇ ਰਾਜ ਪੱਧਰ ਦੀਆ ਖੇਡਾਂ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਨੌਜਵਾਨ ਸਰੀਰਕ ਪੱਖੋਂ ਤਾਂ ਮਜ਼ਬੂਤ ਹੁੰਦਾ ਹਨ ਨਾਲ ਹੀ ਨਸ਼ਿਆਂ ਤੋਂ ਵੀ ਦੂਰ ਰਹਿੰਦੇ ਹਨ।