PUNJAB : ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡਾ ਅੱਪਡੇਟ
ਚੰਡੀਗੜ੍ਹ, 3ਦਸੰਬਰ(ਵਿਸ਼ਵ ਵਾਰਤਾ) ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਸਬੰਧੀ ਅੱਜ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਸਰਕਾਰੀ ਵਕੀਲ ਨੇ ਅਦਾਲਤ ਵਿੱਚ ਕਿਹਾ ਕਿ ਚੋਣ ਸ਼ਡਿਊਲ
8 ਦਸੰਬਰ ਨੂੰ ਜਾਰੀ ਕੀਤਾ ਜਾਵੇਗਾ। ਹਾਲਾਂਕਿ ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਹ ਕੇਸ ਬੇਅੰਤ ਸਿੰਘ ਵੱਲੋਂ ਅਦਾਲਤ ਵਿੱਚ ਦਾਇਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਹ ਇਸ ਮਾਮਲੇ ਨੂੰ ਲੈ ਕੇ ਅਦਾਲਤ ਵੀ ਪਹੁੰਚ ਚੁੱਕੇ ਹਨ। ਪੰਜਾਬ ਵਿੱਚ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਲੰਬੀ ਲੜਾਈ ਹੋਈ। ਇਹ ਲੜਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਪਰੀਮ ਕੋਰਟ ਤੱਕ ਚਲੀ ਗਈ। ਇਸ ਮਾਮਲੇ ਵਿੱਚ 11 ਨਵੰਬਰ ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੁੱਲ 10 ਹਫ਼ਤਿਆਂ ਵਿੱਚ ਚੋਣਾਂ ਕਰਵਾਉਣ ਲਈ ਕਿਹਾ ਸੀ। ਸੁਪਰੀਮ ਕੋਰਟ ਨੇ 15 ਦਿਨਾਂ ‘ਚ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਅਗਲੇ 8 ਹਫਤਿਆਂ ‘ਚ ਚੋਣ ਪ੍ਰਕਿਰਿਆ ਪੂਰੀ ਕਰਨ ਦਾ ਹੁਕਮ ਦਿੱਤਾ ਸੀ।
READ MORE NEWS : https://wishavwarta.in/#google_vignette