Punjab ਆਮ ਆਦਮੀ ਪਾਰਟੀ ਵੱਲੋਂ ਮੋਗਾ ਮੇਅਰ ਖਿਲਾਫ਼ ਵੱਡੀ ਕਾਰਵਾਈ
– ਪਾਰਟੀ ‘ਚੋ ਕੱਢਿਆ ਬਾਹਰ
ਚੰਡੀਗੜ੍ਹ, 27 ਨਵੰਬਰ 2025 (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਨੇ ਮੋਗਾ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਨੂੰ ਪਾਰਟੀ ਵਿਰੋਧੀ ਅਤੇ ਗਲਤ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਸ ਦੇ ਨਾਲ ਹੀ ਮੇਅਰ ਦੇ ਅਹੁਦੇ ਤੋਂ ਵੀ ਉਨ੍ਹਾਂ ਦਾ ਅਸਤੀਫ਼ਾ ਲੈ ਲਿਆ ਗਿਆ ਹੈ। ਬਲਜੀਤ ਸਿੰਘ ਚੰਨੀ ਨੂੰ 21 ਅਗਸਤ, 2023 ਨੂੰ ਮੋਗਾ ਨਗਰ ਨਿਗਮ ਦੇ ਮੇਅਰ ਵਜੋਂ ਚੁਣਿਆ ਗਿਆ ਸੀ।
























