Punjab AAP ਵਿਧਾਇਕ ਗੱਜਣਮਾਜਰਾ ਨੂੰ ਮਿਲੀ ਜ਼ਮਾਨਤ
– ਅੱਜ ਆਉਣਗੇ ਜੇਲ੍ਹ ਤੋਂ ਬਾਹਰ
ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ (ਆਪ) ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਵਿਧਾਇਕ ਗੱਜਣ ਮਾਜਰਾ ਨੂੰ ਈਡੀ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਉਹ ਕਰੀਬ 11 ਮਹੀਨਿਆਂ ਬਾਅਦ ਅੱਜ ਮੰਗਲਵਾਰ ਨੂੰ ਜੇਲ੍ਹ ਤੋਂ ਰਿਹਾਅ ਹੋਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਬਾਅਦ ਦੁਪਹਿਰ ਜੇਲ੍ਹ ਤੋਂ ਬਾਹਰ ਆ ਸਕਦੇ ਹਨ।
ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਖ਼ਿਲਾਫ਼ ਕਰੀਬ 41 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਈਡੀ ਨੇ 6 ਦਸੰਬਰ 2023 ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/