Punjab AAP ਸੂਬੇ ‘ਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦਾ ਬਦਲਿਆ ਜਾਵੇਗਾ ਨਾਮ
ਹੁਣ ਇਸ ਨਾਮ ਨਾਲ ਜਾਣੇ ਜਾਣਗੇ ਆਮ ਆਦਮੀ ਕਲੀਨਿਕ
ਚੰਡੀਗੜ੍ਹ : ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੇ ਨਾਂ ਬਦਲਣ ਦਾ ਫੈਸਲਾ ਕੀਤਾ ਹੈ। ਸਰਕਾਰ ਰਾਜ ਵਿੱਚ ਲਗਭਗ 390 ਆਮ ਆਦਮੀ ਕਲੀਨਿਕਾਂ ਦਾ ਨਾਮ ਬਦਲ ਕੇ ਆਯੁਸ਼ਮਾਨ ਅਰੋਗਿਆ ਕੇਂਦਰ ਕਰੇਗੀ। ਜਾਣਕਾਰੀ ਅਨੁਸਾਰ ਕੇਂਦਰ ਨੇ ਪੰਜਾਬ ਸਰਕਾਰ ਨੂੰ 1250 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।
ਕੇਂਦਰ ਨੇ ਪੰਜਾਬ ਨੂੰ ਵਿਸ਼ੇਸ਼ ਪੂੰਜੀ ਸਹਾਇਤਾ ਤਹਿਤ 1250 ਕਰੋੜ ਰੁਪਏ ਜਾਰੀ ਕੀਤੇ ਹਨ। ਭਾਵੇਂ ਪੰਜਾਬ ਨੂੰ ਵਿਸ਼ੇਸ਼ ਪੂੰਜੀ ਸਹਾਇਤਾ ਤਹਿਤ 1650 ਕਰੋੜ ਰੁਪਏ ਮਿਲਣੇ ਸਨ ਪਰ ਸਰਕਲ ਪੀਰੀਅਡ ਪੂਰਾ ਨਾ ਹੋਣ ਕਾਰਨ ਕੇਂਦਰ ਨੇ 400 ਕਰੋੜ ਰੁਪਏ ਰੋਕ ਲਏ ਹਨ। ਜੋ ਦਸੰਬਰ ਦੇ ਅੰਤ ਤੱਕ ਆ ਜਾਵੇਗਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/