Punjab AAP ਪ੍ਰਧਾਨ ਅਮਨ ਅਰੋੜਾ ਅੱਜ ਜਾਣਗੇ ਖਨੌਰੀ ਬਾਰਡਰ
- ਕਿਸਾਨ ਆਗੂ ਡੱਲੇਵਾਲ ਨਾਲ ਦੁਪਹਿਰ 2 ਵਜੇ ਕਰਨਗੇ ਮੁਲਾਕਾਤ
ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਬੁੱਧਵਾਰ ਨੂੰ 30ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦਾ ਭਾਰ ਕਾਫੀ ਘੱਟ ਗਿਆ ਹੈ। ਅੱਜ ਆਮ ਆਦਮੀ ਪਾਰਟੀ ਪੰਜਾਬ (Punjab AAP) ਪ੍ਰਧਾਨ ਅਮਨ ਅਰੋੜਾ ਖਨੌਰੀ ਬਾਰਡਰ ਜਾਣਗੇ ਅਤੇ ਦੁਪਹਿਰ 2 ਵਜੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨਗੇ।
ਦੱਸ ਦਈਏ ਕਿ 30 ਦਸੰਬਰ ਨੂੰ ਕੀਤੇ ਜਾਣ ਵਾਲੇ ਪੰਜਾਬ ਬੰਦ ਨੂੰ ਲੈ ਕੇ ਖਨੌਰੀ ਬਾਰਡਰ ਵਿਖੇ ਭਲਕੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਵਪਾਰਕ ਜਥੇਬੰਦੀਆਂ, ਟੈਕਸੀ ਯੂਨੀਅਨਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਭਾਗ ਲੈਣਗੇ। ਇਸ ਦੌਰਾਨ ਪੰਜਾਬ ਬੰਦ ਸਬੰਧੀ ਵੱਖ-ਵੱਖ ਰਣਨੀਤੀ ਤਿਆਰ ਕੀਤੀ ਜਾਵੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/