Punjab ‘ਆਪ’ ਦੀ ਟਿਕਟ ‘ਤੇ ਨਿਗਮ ਚੋਣਾਂ ਲੜਨ ਵਾਲਿਆਂ ਨੂੰ ਕਰਨਾ ਹੋਵੇਗਾ ਬਸ ਇਹ ਕੰਮ
ਚੰਡੀਗੜ੍ਹ: ਪੰਜਾਬ (Punjab) ਵਿੱਚ ਨਗਰ ਨਿਗਮ ਚੋਣਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਿਰਫ਼ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਸ਼ਡਿਊਲ ਜਾਰੀ ਕਰਨ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਵੱਡਾ ਫੈਸਲਾ ਲਿਆ ਹੈ। ਆਮ ਆਦਮੀ ਪਾਰਟੀ (ਆਪ) ਨੇ ਨਿਗਮ ਚੋਣਾਂ ਲੜਨ ਦੇ ਇੱਛੁਕ ਵਰਕਰਾਂ ਲਈ ਫਾਰਮ ਜਾਰੀ ਕਰ ਦਿੱਤੇ ਹਨ।
ਚਾਹਵਾਨ ਉਮੀਦਵਾਰ ਨੂੰ ਇਸ ਫਾਰਮ ਵਿੱਚ ਆਪਣਾ ਸਾਰਾ ਡਾਟਾ ਭਰ ਕੇ ਜਮ੍ਹਾ ਕਰਵਾਉਣਾ ਹੋਵੇਗਾ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੇ ਸੰਭਾਵੀ ਉਮੀਦਵਾਰਾਂ ਨੂੰ ਇਹ ਫਾਰਮ ਡਿਜੀਟਲ ਰੂਪ ਵਿੱਚ ਭੇਜੇ ਹਨ। ਉਕਤ ਫਾਰਮ ਨੂੰ ਭਰ ਕੇ 2 ਦਿਨਾਂ ਦੇ ਅੰਦਰ ਵਿਧਾਇਕ ਕੋਲ ਜਮ੍ਹਾ ਕਰਵਾਉਣਾ ਹੋਵੇਗਾ, ਫਿਰ ਵਿਧਾਇਕ ਇਸ ਨੂੰ ਪਾਰਟੀ ਦਫਤਰ ‘ਚ ਜਮ੍ਹਾ ਕਰਵਾ ਦੇਵੇਗਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/