ਇਕ ਹੋਰ ‘AAP’ ਆਗੂ ਨੇ ਦਿੱਤਾ ਅਸਤੀਫਾ
-ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਦੱਸਿਆ ਕਾਰਨ

ਮੋਗਾ, 4 ਅਗਸਤ 2025 (ਵਿਸ਼ਵ ਵਾਰਤਾ): ਲੈਂਡ ਪੂਲਿੰਗ ਨੀਤੀ ਦੇ ਵਿਰੋਧ ਚ ਇਕ ਹੋਰ ‘ਆਪ’ ਆਗੂ ਨੇ ਅਸਤੀਫਾ ਦੇ ਦਿੱਤਾ ਹੈ। ਮੋਗਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਮੌਜੂਦਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਬਰਾੜ ਦੀਦਾਰੇ ਵਾਲਾ ਨੇ ਅਸਤੀਫੇ ਦਾ ਐਲਾਨ ਕੀਤਾ ਹੈ। ਉਨ੍ਹਾਂ ਫੇਸਬੁੱਕ ‘ਤੇ ਇੱਕ ਪੋਸਟ ਲਿਖ ਕੇ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਦੱਸ ਦਈਏ ਕਿ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਵਿਵਾਦ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅੱਜ ਹਲਕਾ ਜ਼ੀਰਾ ਤੋਂ ਬਲਾਕ ਪ੍ਰਧਾਨ ਗੁਰਮਨਦੀਪ ਸਿੰਘ ਖਹਿਰਾ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ “ਮੈ ਲੈਡ ਪੂਲਿੰਗ ਪਾਲਿਸੀ ਨਾਲ ਅਸਹਿਮਤ ਹਾਂ ਅਤੇ ਆਪਣੇ ਬਲਾਕ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ ।ਕਿਸਾਨੀ ਸਾਡੇ ਲਈ ਸਿਰਫ ਇੱਕ ਕਿੱਤਾ ਨਹੀਂ ਬਲਕਿ ਜ਼ਿੰਦਗੀ ਜਿਉਣ ਦੀ ਜਾਚ ਹੈ। ਮੈਂ ਕੇਜਰੀਵਾਲ ਸਾਬ ਤੇ ਮਾਨ ਸਾਬ ਨੂੰ ਬੇਨਤੀ ਕਰਦਾ ਹਾਂ ਕਿ ਪੁਨਰ ਵਿਚਾਰ ਕਰੋ ”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















