Punjab ਦੇ ‘ਆਪ’ ਵਿਧਾਇਕ ਲਾਲਪੁਰਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ: ਪੜ੍ਹੋ ਵੇਰਵਾ
– ਅਦਾਲਤ ਵੱਲੋਂ ਸਜ਼ਾ ‘ਤੇ ਰੋਕ ਲਗਾਉਣ ਦੀ ਪਟੀਸ਼ਨ ਰੱਦ
– ਹਮਲਾ ਕਰਨ ਅਤੇ ਛੇੜਛਾੜ ਮਾਮਲੇ ਨਾਲ ਸਬੰਧਤ ਹੈ ਮਾਮਲਾ
ਚੰਡੀਗੜ੍ਹ, 18 ਨਵੰਬਰ 2025 (ਵਿਸ਼ਵ ਵਾਰਤਾ) – ਪੰਜਾਬ ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ (Punjab) ਅਤੇ ਹਰਿਆਣਾ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਸਜ਼ਾ ‘ਤੇ ਰੋਕ ਲਗਾਉਣ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਉਨ੍ਹਾਂ ਕੋਲ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦਾ ਵਿਕਲਪ ਹੈ, ਇਸ ਮਾਮਲੇ ਵਿੱਚ ਇੱਕ ਡਿਟੇਲ ਆਦੇਸ਼ ਆਉਣਾ ਅਜੇ ਬਾਕੀ ਹੈ। ਦੋ ਮਹੀਨੇ ਪਹਿਲਾਂ, ਤਰਨਤਾਰਨ ਜ਼ਿਲ੍ਹਾ ਅਦਾਲਤ ਨੇ ਮਨਜਿੰਦਰ ਸਿੰਘ ਲਾਲਪੁਰਾ ਸਮੇਤ 12 ਲੋਕਾਂ ਨੂੰ ਹਮਲੇ ਅਤੇ ਛੇੜਛਾੜ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਪੁਲਿਸ ਨੇ ਵਿਧਾਇਕ ਸਮੇਤ ਸੱਤ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। 12 ਸਤੰਬਰ ਨੂੰ ਸੁਣਵਾਈ ਤੋਂ ਬਾਅਦ, ਵਿਧਾਇਕ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।
ਇਹ ਪੂਰਾ ਮਾਮਲਾ 2013 ਦਾ ਹੈ। ਉਸ ਸਮੇਂ ਵਿਧਾਇਕ ਲਾਲਪੁਰਾ ਇੱਕ ਟੈਕਸੀ ਡਰਾਈਵਰ ਸੀ। ਉਸ ‘ਤੇ ਵਿਆਹ ਵਿੱਚ ਆਈ ਇੱਕ ਔਰਤ ‘ਤੇ ਹਮਲਾ ਕਰਨ ਦਾ ਦੋਸ਼ ਸੀ। ਔਰਤ ਨੇ ਟੈਕਸੀ ਡਰਾਈਵਰਾਂ ‘ਤੇ ਛੇੜਛਾੜ ਦੇ ਵੀ ਦੋਸ਼ ਲਗਾਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























