Punjab ‘ਆਪ’ ਵਿਧਾਇਕ ਪਠਾਨਮਾਜਰਾ ਨੂੰ ਅਦਾਲਤ ਨੇ ਭਗੌੜਾ ਐਲਾਨਿਆ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ (Punjab) ਹਰਮੀਤ ਸਿੰਘ ਪਠਾਨਮਾਜਰਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਟਿਆਲਾ ਦੀ ਅਦਾਲਤ ਨੇ ਪਠਾਨਮਾਜਰਾ ਨੂੰ ਭਗੌੜਾ ਐਲਾਨ ਦਿੱਤਾ ਹੈ। ਅਦਾਲਤ ਨੇ ਵਿਧਾਇਕ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੀ ਸੂਚੀ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 31 ਜਨਵਰੀ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਔਰਤ ਨੇ ਪਠਾਨ ਮਾਜਰਾ ਵਿਰੁੱਧ ਬਲਾਤਕਾਰ ਦਾ ਕੇਸ ਦਰਜ ਕਰਵਾਇਆ ਸੀ। ਇਸ ਤੋਂ ਬਾਅਦ ਪਠਾਨ ਮਾਜਰਾ ਫਰਾਰ ਹੋ ਗਿਆ ਸੀ। ਜਦੋਂ ਪੰਜਾਬ ਪੁਲਿਸ ਉਸਨੂੰ ਫੜਨ ਲਈ ਕਰਨਾਲ ਪਹੁੰਚੀ ਤਾਂ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਤੋਂ ਬਾਅਦ ਪਠਾਨ ਮਾਜਰਾ ਭੱਜ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























