Punjab: ‘ਆਪ’ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਕੀਤੀ ਵਾਪਸ
ਜਲੰਧਰ, 14 ਮਈ 2026 – ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰ ਦਿੱਤੀ। ਉਨ੍ਹਾਂ ਨੇ ਇਹ ਫੈਸਲਾ ਸਾਲਾਨਾ ਭਗਵਾਨ ਬਾਲਾਜੀ ਸਮਾਗਮ ਨੂੰ ਪੁਲਿਸ ਵੱਲੋਂ ਕਥਿਤ ਤੌਰ ‘ਤੇ ਵਿਘਨ ਪਾਉਣ ਤੋਂ ਬਾਅਦ ਲਿਆ। ਅਰੋੜਾ ਨੇ ਫੇਸਬੁੱਕ ਪੋਸਟ ਰਾਹੀਂ ਇਸ ਦਾ ਐਲਾਨ ਕੀਤਾ। ਦੱਸ ਦਈਏ ਕਿ ਆਪ ਦੇ ਫਲੋਰ ਟੈਸਟ ਤੋਂ ਪਹਿਲਾਂ ਵਿਧਾਇਕ ਦੀ ਡੇਢ ਸਾਲ ਬਾਅਦ ਇੱਕ ਗੰਨਮੈਨ ਸਮੇਤ ਸੁਰੱਖਿਆ ਬਹਾਲ ਕਰ ਦਿੱਤੀ ਗਈ ਸੀ।
ਰਮਨ ਅਰੋੜਾ ਨੇ ਕਿਹਾ ਕਿ ਉਹ ਹਰ ਸਾਲ ਭਗਵਾਨ ਬਾਲਾਜੀ ਸਮਾਗਮ ਦਾ ਆਯੋਜਨ ਕਰਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਵਾਰ ਉਨ੍ਹਾਂ ਦੇ ਸਮਾਗਮ ਨੂੰ ਰੰਜਿਸ਼ ਕਾਰਨ ਰੋਕਿਆ ਜਾ ਰਿਹਾ ਹੈ। ਅਰੋੜਾ ਨੇ ਸਪੱਸ਼ਟ ਕੀਤਾ ਕਿ ਉਹ ਪੰਜਾਬ ਪੁਲਿਸ ਦੀ ਸੁਰੱਖਿਆ ਨਹੀਂ ਚਾਹੁੰਦੇ, ਜਿਸ ਨਾਲ ਉਨ੍ਹਾਂ ਦੇ ਧਾਰਮਿਕ ਪ੍ਰੋਗਰਾਮ ਵਿੱਚ ਵਿਘਨ ਪਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























