Punjab : ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਮੁਲਜ਼ਮ ਨੇ ਅਚਾਨਕ ਚੁੱਕਿਆ ਖੌਫਨਾਕ ਕਦਮ; ਸਭ ਦੇ ਉੱਡ ਗਏ ਹੋਸ਼!
ਮਾਨਸਾ, 14 ਅਗਸਤ 2025 (ਵਿਸ਼ਵ ਵਾਰਤਾ): ਮਾਨਸਾ ਵਿੱਚ ਅੱਜ (ਵੀਰਵਾਰ ਨੂੰ) ਇੱਕ ਮੁਲਜ਼ਮ ਨੇ ਅਦਾਲਤ ਵੱਲੋਂ ਸਜ਼ਾ ਸੁਣਨ ਤੋਂ ਬਾਅਦ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਾਣਕਾਰੀ ਅਨੁਸਾਰ ਪਿੰਡ ਬੀਰੇਵਾਲਾ ਡੋਗਰਾ ਦੇ ਗੁਰਤੇਜ ਸਿੰਘ ਨੂੰ ਅਗਵਾ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਸੀ। ਜਿਸ ‘ਤੇ ਅਦਾਲਤ ਨੇ ਗੁਰਤੇਜ ਨੂੰ ਧਾਰਾ 363 ਅਤੇ 366 ਦੇ ਤਹਿਤ 7 ਸਾਲ ਦੀ ਕੈਦ ਦੀ ਸਜ਼ਾ ਸੁਣਾਈ।
ਸਜ਼ਾ ਸੁਣਦੇ ਹੀ ਉਹ ਅਦਾਲਤ ਤੋਂ ਬਾਹਰ ਭੱਜ ਗਿਆ। ਇਸ ਤੋਂ ਬਾਅਦ ਉਸਨੇ ਖਿੜਕੀ ਤੋਂ ਛਾਲ ਮਾਰ ਦਿੱਤੀ ਅਤੇ ਉਹ ਹੇਠਾਂ ਰੱਖੇ ਜਨਰੇਟਰ ‘ਤੇ ਡਿੱਗ ਪਿਆ। ਜਿਸ ਤੋਂ ਬਾਅਦ ਤੁਰੰਤ ਉਸਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਜਾਇਆ ਗਿਆ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਦਾਸ ਸਿੰਘ ਮਾਨ ਨੇ ਘਟਨਾ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਗੁਰਤੇਜ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਹ ਇਸ ਸਮੇਂ ਮਾਨਸਾ ਦੇ ਹਸਪਤਾਲ ਵਿੱਚ ਇਲਾਜ ਅਧੀਨ ਹੈ।























