• Latest
  • Trending
PUNJAB ਵੱਲੋਂ ਜੂਨ ਵਿੱਚ 44.44% ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ GST ਵਿਕਾਸ ਦਰ ਹਾਸਿਲ: ਹਰਪਾਲ ਸਿੰਘ ਚੀਮਾ

PUNJAB ਵੱਲੋਂ ਜੂਨ ਵਿੱਚ 44.44% ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ GST ਵਿਕਾਸ ਦਰ ਹਾਸਿਲ: ਹਰਪਾਲ ਸਿੰਘ ਚੀਮਾ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

51 minutes ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

2 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

2 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

2 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

2 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

2 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਵੱਲੋਂ ਜੂਨ ਵਿੱਚ 44.44% ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ GST ਵਿਕਾਸ ਦਰ ਹਾਸਿਲ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਚੋਟੀ ਦੇ ਕਰਦਾਤਾਵਾਂ ਦਾ ਕੀਤਾ ਸਨਮਾਨ

July 1, 2025
in ਖਬਰਾਂ, ਪੰਜਾਬ
PUNJAB ਵੱਲੋਂ ਜੂਨ ਵਿੱਚ 44.44% ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ GST ਵਿਕਾਸ ਦਰ ਹਾਸਿਲ: ਹਰਪਾਲ ਸਿੰਘ ਚੀਮਾ

Oplus_16908288

PUNJAB ਵੱਲੋਂ ਜੂਨ ਵਿੱਚ 44.44% ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ GST ਵਿਕਾਸ ਦਰ ਹਾਸਿਲ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਚੋਟੀ ਦੇ ਕਰਦਾਤਾਵਾਂ ਦਾ ਕੀਤਾ ਸਨਮਾਨ

ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਮਾੜੀ ਕਾਰਗੁਜਾਰੀ ਨੂੰ ਕੀਤਾ ਉਜਾਗਰ

188 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਖੁਲਾਸਾ ਕਰਨ ਵਾਲੀਆਂ ਇੰਨਫੋਰਸਮੈਂਟ ਗਤੀਵਿਧੀਆਂ ਦਾ ਕੀਤਾ ਖੁਲਾਸਾ

ਕਿਹਾ, ‘ਆਪ’ ਸਰਕਾਰ ਭਵਿੱਖ ਦੇ ਵਿਕਾਸ ਲਈ ਯੋਜਨਾ ਬਣਾਉਂਦੇ ਹੋਏ ਵਿਰਾਸਤ ਵਿੱਚ ਮਿਲੇ ਕਰਜ਼ੇ ਦਾ ਵੀ ਕਰ ਰਹੀ ਹੈ ਨਿਪਟਾਰਾ

ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ):- PUNJAB ਨੇ ਨਵੇਂ ਕੀਰਤੀਮਾਨ ਸਥਾਪਤ ਕਰਦਿਆਂ ਜੂਨ 2025 ਲਈ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ ਰਿਕਾਰਡ ਤੋੜ 44.44 ਪ੍ਰਤੀਸ਼ਤ ਵਾਧਾ ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਲਈ 27.01 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਹੈ, ਜੋ ਕਿ ਸੂਬੇ ਦੇ ਇਤਿਹਾਸ ਵਿੱਚ ਕਿਸੇ ਵਿੱਤੀ ਤਿਮਾਹੀ ਦੌਰਾਨ ਅਤੇ ਜੂਨ ਮਹੀਨੇ ਲਈ ਹੁਣ ਤੱਕ ਦਾ ਦਰਜ਼ ਕੀਤਾ ਗਿਆ ਸਭ ਤੋਂ ਵੱਧ ਜੀ.ਐਸ.ਟੀ ਮਾਲੀਆ ਵਾਧਾ ਹੈ।

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਹ ਪ੍ਰਗਟਾਵਾ ਰਾਜ ਦੇ ਚੋਟੀ ਦੇ ਪੰਜ ਟੈਕਸਦਾਤਾਵਾਂ ਨੂੰ ਰਾਜ ਦੇ ਆਰਥਿਕ ਵਿਕਾਸ ਅਤੇ ਮਾਲੀਆ ਉਤਪਾਦਨ ਵਿੱਚ ਉਨ੍ਹਾਂ ਦੇ ਮਿਸਾਲੀ ਯੋਗਦਾਨ ਲਈ ਸਨਮਾਨਿਤ ਕਰਨ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਸਨਮਾਨਿਤ ਕੀਤੇ ਗਏ ਕਰਦਾਤਾਵਾਂ ਵਿੱਚ ਅੰਬੂਜਾ ਸੀਮੈਂਟ ਤੋਂ ਆਸ਼ੂ ਅਗਨੀਹੋਤਰੀ, ਐਚ.ਪੀ.ਸੀ.ਐਲ-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ) ਤੋਂ ਸੰਜੇ ਮਲਹੋਤਰਾ, ਸੈਮਸੰਗ ਇੰਡੀਆ ਪ੍ਰਾਈਵੇਟ ਲਿਮਟਿਡ ਤੋਂ ਚਮਨ ਲਾਲ ਸ਼ਰਮਾ, ਟਾਟਾ ਸਟੀਲ ਤੋਂ ਅੰਕੁਸ਼ ਸ਼ਰਮਾ ਅਤੇ ਦਾਦਾ ਮੋਟਰਜ਼ ਤੋਂ ਨਿਤਿਨ ਦਾਦਾ ਸ਼ਾਮਲ ਹਨ। ਵਿੱਤ ਮੰਤਰੀ ਨੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਸਮਾਵੇਸ਼ੀ ਵਿਕਾਸ ਅਤੇ ਵਿੱਤੀ ਸਥਿਰਤਾ ਪ੍ਰਾਪਤ ਕਰਨ ਵਿੱਚ ਜ਼ਿੰਮੇਵਾਰ ਟੈਕਸਦਾਤਾਵਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜਿਨ੍ਹਾਂ ਦੇ ਨਾਲ ਇਸ ਮੌਕੇ ਸਕੱਤਰ ਟੈਕਸੇਸ਼ਨ ਅਜੀਤ ਬਾਲਾਜੀ ਜੋਸ਼ੀ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਹਾਜਿਰ ਸਨ, ਨੇ ਦੱਸਿਆ ਕਿ ਪੰਜਾਬ ਨੇ ਜੀਐਸਟੀ ਵਿਕਾਸ ਵਿੱਚ ਕੌਮੀ ਔਸਤ ਨੂੰ ਪਿੱਛੇ ਛੱਡ ਦਿੱਤਾ ਹੈ ਅਤੇ ਸਰਹੱਦੀ ਤਣਾਅ ਸਮੇਤ ਰਾਸ਼ਟਰੀ ਅਤੇ ਭੂ-ਰਾਜਨੀਤਿਕ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਟੈਕਸ ਜੁਟਾਉਣ ਵਿੱਚ ਆਪਣੇ ਆਪ ਨੂੰ ਸਿਖਰਲੇ ਪ੍ਰਦਰਸ਼ਨ ਕਰਨ ਵਾਲੇ ਰਾਜਾਂ ਵਿੱਚ ਮਜ਼ਬੂਤੀ ਨਾਲ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜੂਨ 2025 ਲਈ ਸ਼ੁੱਧ ਜੀਐਸਟੀ ਪ੍ਰਾਪਤੀ 2379.90 ਕਰੋੜ ਰੁਪਏ ਰਹੀ, ਜੋ ਕਿ ਜੂਨ 2024 ਵਿੱਚ ਪ੍ਰਾਪਤ ਹੋਏ 1647.69 ਕਰੋੜ ਰੁਪਏ ਦੇ ਮੁਕਾਬਲੇ 732.21 ਕਰੋੜ ਰੁਪਏ ਦੇ ਸ਼ਾਨਦਾਰ ਮਾਲੀਆ ਵਾਧੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਪ੍ਰੈਲ ਵਿੱਚ 15.35 ਪ੍ਰਤੀਸ਼ਤ ਅਤੇ ਮਈ ਵਿੱਚ 24.59 ਪ੍ਰਤੀਸ਼ਤ ਦੇ ਪ੍ਰਤੀ ਮਹੀਨਾ ਸ਼ੁੱਧ ਵਿਕਾਸ ਰੁਝਾਨਾਂ ਸਦਕਾ ਮਈ 2025 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ ਦੇ ਬਾਵਜੂਦ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀਆਂ 6,830.40 ਕਰੋੜ ਰੁਪਏ ਤੱਕ ਪਹੁੰਚ ਗਈਆਂ। ਉਨ੍ਹਾਂ ਕਿਹਾ ਵਿੱਤੀ ਸਾਲ 2024-25 ਦੀ ਪਹਿਲੀ ਤਿਮਾਹੀ ਦੌਰਾਨ ਪ੍ਰਾਪਤੀ 5,377.75 ਕਰੋੜ ਰੁਪਏ ਦੇ ਮਾਲੀਏ ਸਦਕਾ ਦਰਜ ਕੀਤੀ ਗਈ 6.41 ਪ੍ਰਤੀਸ਼ਤ ਵਿਕਾਸ ਦਰ ਦੇ ਮੁਕਾਬਲੇ ਇਸ ਵਿੱਤੀ ਵਰ੍ਹੇ ਦੇ ਪਹਿਲੀ ਤਿਮਾਹੀ ਦੌਰਾਨ ਚਾਰ ਗੁਣਾ ਤੋਂ ਵੱਧ ਵਿਕਾਸ ਦਰ ਹਾਸਿਲ ਹੋਇਆ ਹੈ।

ਵਿੱਤ ਮੰਤਰੀ ਨੇ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ‘ਤੇ ਵੀ ਤਿੱਖਾ ਹਮਲਾ ਕਰਦਿਆਂ ਟੈਕਸ ਚੋਰੀ ਨੂੰ ਰੋਕਣ ਅਤੇ ਸੂਬੇ ਦੀ ਵਿੱਤੀ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਉਨ੍ਹਾਂ ਦੀ ਅਸਫਲਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹੀਨਾ-ਦਰ-ਮਹੀਨਾ ਅਤੇ ਸਾਲ-ਦਰ-ਸਾਲ ਨਿਰੰਤਰ ਵਿਕਾਸ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਨੇ ਵਿੱਤੀ ਸਾਲ 2022-23 ਵਿੱਚ 16.25 ਪ੍ਰਤੀਸ਼ਤ, ਵਿੱਤੀ ਸਾਲ 2023-24 ਵਿੱਚ 15.51 ਪ੍ਰਤੀਸ਼ਤ ਅਤੇ ਵਿੱਤੀ ਸਾਲ 2024-25 ਵਿੱਚ 12.84 ਪ੍ਰਤੀਸ਼ਤ ਦੀ ਜੀਐਸਟੀ ਸੰਗ੍ਰਹਿ ਵਿਕਾਸ ਦਰ ਦਾ ਜ਼ਿਕਰ ਕੀਤਾ, ਜਿਸ ਨਾਲ ਤਿੰਨ ਸਾਲਾਂ ਵਿੱਚ ਕੁੱਲ 62,733 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਇਸ ਦੇ ਉਲਟ, ਵਿੱਤੀ ਸਾਲ 2018-19 ਤੋਂ ਵਿੱਤੀ ਸਾਲ 2021-22 ਤੱਕ ਕਾਂਗਰਸ ਦੇ ਸ਼ਾਸਨ ਦੌਰਾਨ ਸੂਬੇ ਨੇ ਸਿਰਫ਼ 55,146 ਕਰੋੜ ਰੁਪਏ ਇਕੱਠੇ ਕੀਤੇ। ਇਸੇ ਤਰ੍ਹਾਂ, ਅਕਾਲੀ-ਭਾਜਪਾ ਸਰਕਾਰ ਦੌਰਾਨ ਸੂਬੇ ਵਿੱਚ ਵਿੱਤੀ ਸਾਲ 2014-15 ਅਤੇ ਵਿੱਤੀ ਸਾਲ 2015-16 ਦੌਰਾਨ ਵੈਟ ਅਤੇ ਸੀ.ਐਸ.ਟੀ ਪ੍ਰਾਪਤੀ ਵਿੱਚ ਕ੍ਰਮਵਾਰ ਸਿਰਫ 4.57 ਪ੍ਰਤੀਸ਼ਤ ਅਤੇ 2.67 ਪ੍ਰਤੀਸ਼ਤ ਵਾਧਾ ਹੋਇਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਪ ਸਰਕਾਰ ਨੇ ਤਿੰਨ ਸਾਲਾਂ ਵਿੱਚ ਹੀ ਕਾਂਗਰਸ ਸਰਕਾਰ ਦੁਆਰਾ ਆਪਣੇ ਪੂਰੇ ਪੰਜ ਸਾਲਾਂ ਵਿੱਚ ਪ੍ਰਾਪਤ ਕੀਤੇ ਗਏ ਜੀ.ਐਸ.ਟੀ. ਮਾਲੀਏ ਨਾਲੋਂ ਵੱਧ ਮਾਲੀਆ ਪ੍ਰਾਪਤ ਕਰ ਲਿਆ ਹੈ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਮਾਲੀਏ ਲਈ ਭਵਿੱਖ ਦੀ ਕੋਈ ਯੋਜਨਾ ਬਣਾਉਣ ਦੀ ਜਗ੍ਹਾ 30,070 ਕਰੋੜ ਰੁਪਏ ਦੇ ਪ੍ਰਾਪਤ ਹੋਏ ਜੀ.ਐਸ.ਟੀ ਮੁਆਵਜ਼ੇ ‘ਤੇ ਹੀ ਨਿਰਭਰ ਰਹੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਟੈਕਸ ਚੋਰੀ ਨੂੰ ਘਟਾਉਣ ਅਤੇ ਰਾਜ ਦੀ ਵਿੱਤੀ ਸਥਿਰਤਾ ਨੂੰ ਸੁਰੱਖਿਅਤ ਰੱਖਣ ਲਈ ਫੀਲਡ ਇਨਫੋਰਸਮੈਂਟ, ਟਾਰਗੇਟਡ ਡੇਟਾ-ਅਧਾਰਿਤ ਨਿਰੀਖਣ ਅਤੇ ਕਰ ਪਾਲਣਾ ਵਿੱਚ ਸੁਧਾਰ ਲਿਆਉਣ ਲਈ ਕੰਮ ਕੀਤਾ।

ਹਾਲੀਆ ਇਨਫੋਰਸਮੈਂਟ ਗਤੀਵਿਧੀਆਂ ਦੇ ਵੇਰਵਿਆਂ ਦਾ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ) ਨੇ ਇੱਕ ਅਕਾਊਂਟੈਂਟ ਦੁਆਰਾ ਚਲਾਏ ਜਾ ਰਹੇ ਜੀ.ਐਸ.ਟੀ ਧੋਖਾਧੜੀ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਜਿਸ ਵੱਲੋਂ ਜਾਅਲੀ ਬਿਲਿੰਗ ਅਤੇ ਆਈ.ਟੀ.ਸੀ ਧੋਖਾਧੜੀ ਲਈ 20 ਜਾਅਲੀ ਫਰਮਾਂ ਬਣਾਈਆਂ ਅਤੇ ਚਲਾਈਆਂ ਜਾ ਰਹੀਆਂ ਸਨ। ਮੁੱਢਲੀ ਜਾਂਚ ਵਿੱਚ 866.67 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਲੈਣ-ਦੇਣ ਦਾ ਪਤਾ ਲੱਗਿਆ ਹੈ, ਜਿਸ ਨਾਲ 157.22 ਕਰੋੜ ਰੁਪਏ ਦੀ ਟੈਕਸ ਚੋਰੀ ਹੋਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ, ਵਿਭਾਗ ਨੇ ਇੱਕ ਵੱਡੇ ਜੀਐਸਟੀ ਚੋਰੀ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ ਜਿਸ ਵਿੱਚ ਮੈਸਰਜ਼ ਮਾਂ ਦੁਰਗਾ ਰੋਡਲਾਈਨਜ਼, ਜੋ ਕਿ ਇੱਕ ਟਰਾਂਸਪੋਰਟਰ ਵਜੋਂ ਰਜਿਸਟਰਡ ਹੈ, 168 ਕਰੋੜ ਰੁਪਏ ਦੇ ਜਾਅਲੀ ਈ-ਵੇਅ ਬਿੱਲ ਬਣਾਉਣ ਅਤੇ ਬੇਹਿਸਾਬ ਸਾਮਾਨ ਦੀ ਢੋਆ-ਢੁਆਈ ਵਿੱਚ ਸ਼ਾਮਲ ਪਾਇਆ ਗਿਆ, ਜਿਸ ਵਿੱਚ 30.66 ਕਰੋੜ ਰੁਪਏ ਦੀ ਕਰ ਦੇਣਦਾਰੀ ਸ਼ਾਮਲ ਹੈ।

ਮੀਡੀਆ ਦੇ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜ ਨੂੰ ਵਿੱਤੀ ਸਾਲ 2025-26 ਵਿੱਚ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਰਾਜ ਸਰਕਾਰਾਂ ਦੁਆਰਾ ਲਏ ਗਏ ਅਤੇ ਮੌਜੂਦਾ ਸਰਕਾਰ ਨੂੰ ਵਿਰਾਸਤ ਵਿੱਚ ਮਿਲੇ ਕਰਜ਼ੇ ‘ਤੇ 25,000 ਕਰੋੜ ਰੁਪਏ ਦੇ ਵਿਆਜ ਭੁਗਤਾਨ ਅਤੇ 18,200 ਕਰੋੜ ਰੁਪਏ ਦੇ ਮੂਲ ਭੁਗਤਾਨ ਕਰਨੇ ਹਨ, ਜਦੋਂ ਕਿ ਭਾਰਤ ਸਰਕਾਰ ਦੁਆਰਾ 13,000 ਕਰੋੜ ਰੁਪਏ ਦੀ ਕਟੌਤੀ ਦੇ ਬਾਵਜੂਦ, 49,900 ਕਰੋੜ ਰੁਪਏ ਉਧਾਰ ਲੈਣ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਮੌਜੂਦਾ ਵਿੱਤੀ ਸਾਲ ਦੀ ਦੂਜੀ ਤਿਮਾਹੀ ਵਿੱਚ ਵਿਰਾਸਤ ਵਿੱਚ ਮਿਲੇ ਕਰਜ਼ੇ ਲਈ 3,500 ਕਰੋੜ ਰੁਪਏ ਤੋਂ ਵੱਧ ਦੇ ਮੁਕਤੀ ਫਰਜ਼ਾਂ ਨੂੰ ਪੂਰਾ ਕਰਨ ਲਈ 8,500 ਕਰੋੜ ਰੁਪਏ ਉਧਾਰ ਲੈਣ ਦੀ ਯੋਜਨਾ ਬਣਾ ਰਹੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਆਖਦਿਆਂ ਸਮਾਪਤੀ ਕੀਤੀ ਕਿ ਪੰਜਾਬ ਦਾ ਵਿੱਤੀ ਪ੍ਰਬੰਧਨ ਮਜ਼ਬੂਤੀ ਨਾਲ ਚੱਲ ਰਿਹਾ ਹੈ ਅਤੇ ਸੂਬਾ ਸਰਕਾਰ ਆਪਣੀਆਂ ਕਰਜ਼ ਦੇਣਦਾਰੀਆਂ ਦੇ ਪ੍ਰਬੰਧਨ ਲਈ ਸਰਗਰਮ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗਰੰਟੀ ਰੀਡੈਂਪਸ਼ਨ ਫੰਡ (ਜੀ.ਆਰ.ਐਫ) ਅਤੇ ਕੰਸੋਲੀਡੇਟਿਡ ਸਿੰਕਿੰਗ ਫੰਡ (ਸੀ.ਐਸ.ਐਫ) ਵਿੱਚ 1,000-1,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ, ਜਿਸ ਨਾਲ ਕੰਸੋਲੀਡੇਟਿਡ ਸਿੰਕਿੰਗ ਫੰਡ ਵਿੱਚ ਹੁਣ 10,000 ਕਰੋੜ ਰੁਪਏ ਤੋਂ ਵੱਧ ਹੈ, ਜੋ ਕਿ ਮੌਜੂਦਾ ਸਰਕਾਰ ਦੇ ਸੱਤਾ ਸੰਭਾਲਣ ਵੇਲੇ ਸਿਰਫ 3,000 ਕਰੋੜ ਰੁਪਏ ਸੀ।

Tags: BREAKING NEWSBreaking news in PunjabiChandigarhLatest Punjab newsPUNJABPunjab Governmentpunjab newsWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਜਣਿਆ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਦੀ ਮੌਤ

Punjab: ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਜਣਿਆ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਦੀ ਮੌਤ

by Ranjit Singh
4 weeks ago
0

Punjab: ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਜਣਿਆ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਦੀ ਮੌਤ - ਦੋ ਹੋਰ ਗੰਭੀਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 