Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਸੰਗਤ ਨੂੰ ਵਿਸਾਖੀ ਤੇ ਖ਼ਾਲਸਾ ਸਾਜਣਾ ਦਿਵਸ ਦੇ ਤਿਓਹਾਰ ਦੀਆਂ ਵਧਾਈਆਂ
ਚੰਡੀਗੜ੍ਹ, 14 ਅਪ੍ਰੈਲ 2026 – ਵਿਸ਼ਵ ਵਾਰਤਾ ਅਦਾਰੇ ਦੇ ਸੰਸਥਾਪਕ ਦਵਿੰਦਰਜੀਤ ਸਿੰਘ ਦਰਸ਼ੀ ਅਤੇ ਸਮੁੱਚੀ ਵਿਸ਼ਵ ਵਾਰਤਾ ਟੀਮ ਵੱਲੋਂ ਸੰਗਤ ਨੂੰ ਵਿਸਾਖੀ ਤੇ ਖ਼ਾਲਸਾ ਸਾਜਣਾ ਦਿਵਸ ਦੇ ਤਿਓਹਾਰ ਦੀਆਂ ਲੱਖ ਲੱਖ ਵਧਾਈਆਂ।
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਣਾ ਕਰਕੇ ਸਿੱਖ ਕੌਮ ਨੂੰ ਨਵੀਂ ਪਛਾਣ ਦਿੱਤੀ ਅਤੇ ਸਵੈਮਾਣ ਨਾਲ ਜੀਣ ਦਾ ਰਾਹ ਦਿਖਾਇਆ। ਦੁਨੀਆਂ ਅੰਦਰ ਵੱਡੀ ਮਹੱਤਤਾ ਰੱਖਦਾ ਸਿੱਖ ਇਤਿਹਾਸ ਦਾ ਇਹ ਪੰਨਾ ਕੌਮ ਨੂੰ ਹਮੇਸ਼ਾ ਹੱਕ ਸੱਚ ਦੀ ਅਵਾਜ਼ ਬਣਨ ਅਤੇ ਅਸੂਲਾਂ ’ਤੇ ਡਟੇ ਰਹਿਣ ਦੀ ਪ੍ਰੇਰਣਾ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























