PUNJAB : ਅੱਜ ਕਿਸਾਨਾਂ ਨਾਲ ਮੀਟਿੰਗ ਕਰਨਗੇ ਖੇਤੀਬਾੜੀ ਮੰਤਰੀ
ਮੀਟਿੰਗ ਵਿੱਚ ਸ਼ਾਮਲ ਹੋਣਗੇ ਖੇਤੀਬਾੜੀ ਮਾਹਿਰ
ਚੰਡੀਗੜ੍ਹ, 19ਦਸੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਇਸੇ ਦੌਰਾਨ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਖੇਤੀ ਮਾਰਕੀਟਿੰਗ ਨੀਤੀ ਦੇ ਡਰਾਫਟ ’ਤੇ ਸਰਕਾਰ ਅੱਜ ਕਿਸਾਨਾਂ ਅਤੇ ਹੋਰ ਖੇਤੀ ਮਾਹਿਰਾਂ ਨਾਲ ਮੀਟਿੰਗ ਕਰੇਗੀ।
ਇਹ ਮੀਟਿੰਗ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਹੋਵੇਗੀ। ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਨੂੰ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਸਰਕਾਰ ਕਾਨੂੰਨੀ ਮਾਹਿਰਾਂ ਤੋਂ ਵੀ ਸੁਝਾਅ ਲੈ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਕੇਂਦਰ ਸਰਕਾਰ ਕੋਲ ਜਵਾਬ ਦਾਖਲ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਸੀ। ਹਾਲਾਂਕਿ ਕੇਂਦਰ ਸਰਕਾਰ ਨੇ 25 ਨਵੰਬਰ ਨੂੰ ਡਰਾਫਟ ਜਾਰੀ ਕੀਤਾ ਸੀ ਅਤੇ ਇੱਕ ਹਫ਼ਤੇ ਵਿੱਚ ਸੁਝਾਅ ਮੰਗੇ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/