Punjab : ਮਾਘੀ ਮੌਕੇ ਹੋਵੇਗੀ ਵਿਸ਼ਾਲ ਅਕਾਲੀ ਕਾਨਫ਼ਰੰਸ
- ਸਮਾਗਮ ਦੀਆਂ ਤਿਆਰੀਆਂ ਸ਼ੁਰੂ
ਚੰਡੀਗੜ੍ਹ, 2 ਜਨਵਰੀ :14 ਜਨਵਰੀ ਨੂੰ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਅਕਾਲੀ ਕਾਨਫ਼ਰੰਸ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਕਿ “ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਉਹ ਮਾਘੀ ਦੇ ਮੌਕੇ ‘ਤੇ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਸ਼ਾਲ ਸਾਲਾਨਾ ਅਕਾਲੀ ਕਾਨਫਰੰਸ ਕਰੇਗਾ। ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਸੀਨੀਅਰ ਆਗੂ ਇਸ ਵਿੱਚ ਸ਼ਾਮਲ ਹੋਣਗੇ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/