Punjab: ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਦੀ ਹੋਈ ਸ਼ੁਰੂਆਤ
- ਸੁਖਬੀਰ ਸਿੰਘ ਬਾਦਲ ਫਾਰਮ ਭਰ ਬਣੇ ਮੈਂਬਰ
ਚੰਡੀਗੜ੍ਹ,20 ਜਨਵਰੀ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਅੱਜ (20 ਜਨਵਰੀ) ਤੋਂ ਸ਼ੁਰੂ ਹੋ ਗਈ ਹੈ। ਸੁਖਬੀਰ ਬਾਦਲ ਨੇ ਸਭ ਤੋਂ ਪਹਿਲਾਂ ਫਾਰਮ ਭਰ ਕੇ ਪਾਰਟੀ ਦੀ ਮੈਂਬਰਸ਼ਿਪ ਲਈ। ਉਨ੍ਹਾਂ ਨੇ ਆਪਣੇ ਜੱਦੀ ਪਿੰਡ ਬਾਦਲ ਵਿੱਚ ਮੈਂਬਰਸ਼ਿਪ ਫਾਰਮ ਭਰਿਆ। ਇਹ ਮੁਹਿੰਮ 25 ਫਰਵਰੀ ਤੱਕ ਚੱਲੇਗੀ। 50 ਲੱਖ ਰੁਪਏ ਦਾ ਟੀਚਾ ਰੱਖਿਆ ਗਿਆ ਹੈ।
ਸੁਖਬਰੀ ਸਿੰਘ ਬਾਦਲ ਨੇ ਕਿਹਾ ਕਿ “ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਰਕਰ ਹੋਣ ਦੇ ਨਾਤੇ ਮੈਂ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੇ ਪਹਿਲੇ ਦਿਨ ਹੀ ਮੈਂਬਰਸ਼ਿਪ ਫਾਰਮ ਭਰ ਮੈਂਬਰ ਬਣਿਆ ਹਾਂ । ਮੈਨੂੰ ਵਿਸ਼ਵਾਸ ਹੈ ਕਿ ਅਸੀਂ ਇਕੱਲੇ ਲੰਬੀ ਵਿਧਾਨ ਸਭਾ ਹਲਕੇ ਵਿੱਚ 40,000 ਮੈਂਬਰ ਅਤੇ ਪੂਰੇ ਸੂਬੇ ਵਿੱਚ ਲਗਭਗ 50 ਲੱਖ ਮੈਂਬਰ ਭਰਤੀ ਕਰਾਂਗੇ ਕਰਾਂਗੇ।”
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ “ਹਰਿਆਣਾ ਦੀ ਸਿੱਖ ਸੰਗਤ ਨੇ ਹਰਿਆਣਾ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਸਪੱਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਉਹ ਪੰਥ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇਣ ਵਾਲਿਆਂ ਨੂੰ ਸਵੀਕਾਰ ਨਹੀਂ ਕਰੇਗੀ। ਇਸੇ ਕਰਕੇ ਕੇਂਦਰੀ ਏਜੰਸੀਆਂ ਦੇ ਦਲਾਲ ਬਲਜੀਤ ਸਿੰਘ ਦਾਦੂਵਾਲ ਦਾ ਪੂਰਾ ਧੜਾ ਬੁਰੀ ਤਰ੍ਹਾਂ ਹਾਰਿਆ ਹੈ। ਇਹ ਉਨ੍ਹਾਂ ਤਾਕਤਾਂ ਦੀ ਵੀ ਹਾਰ ਹੈ ਜਿਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਕੇ ਹਰਿਆਣਾ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਸੀ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/