Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਵੱਡਾ ਐਕਸ਼ਨ: 5 ਆਗੂਆਂ ਨੂੰ ਪਾਰਟੀ ‘ਚੋਂ ਦਿਖਾਇਆ ਬਾਹਰ ਦਾ ਰਸਤਾ
ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ ਵਾਰਤਾ): ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪਾਰਟੀ ਦੇ ਨਿਯਮਾਂ ਅਤੇ ਅਨੁਸ਼ਾਸਨ ਦੇ ਉਲਟ ਗਤੀਵਿਧੀਆਂ ਕਰਨ ਦੇ ਦੋਸ਼ਾਂ ਤਹਿਤ ਪੰਜ ਆਗੂਆਂ ਨੂੰ ਮੁੱਢਲੀ ਮੈਂਬਰਸ਼ਿਪ ਅਤੇ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਅੱਤਲ ਕਰ ਦਿੱਤਾ ਹੈ।
ਪਾਰਟੀ ਵੱਲੋਂ ਜਾਰੀ ਹੁਕਮਾਂ ਅਨੁਸਾਰ, ਮੁਅੱਤਲ ਕੀਤੇ ਗਏ ਆਗੂਆਂ ਵਿੱਚ ਅਵਤਾਰ ਸਿੰਘ ਸੇਖੋਂ, ਗੁਰਦੀਪ ਸਿੰਘ ਭੰਡਾਲ, ਜਗਦੀਪ ਸਿੰਘ ਕੰਸਾਲਾ, ਕ੍ਰਿਸ਼ਨ ਸਿੰਘ ਰੁਪਾਣਾ ਅਤੇ ਜਸਵਿੰਦਰ ਸਿੰਘ ਡਰੋਲੀ ਸ਼ਾਮਲ ਹਨ।

ਪਾਰਟੀ ਦੇ ਧਿਆਨ ਵਿੱਚ ਇਹ ਮਾਮਲਾ ਆਉਣ ਤੋਂ ਬਾਅਦ ਇਸ ਕਾਰਵਾਈ ਨੂੰ ਪਾਰਟੀ ਦੀਆਂ ਨੀਤੀਆਂ, ਅਨੁਸ਼ਾਸਨ ਅਤੇ ਵਫ਼ਾਦਾਰੀ ਦੇ ਸਿਧਾਂਤਾਂ ਦੇ ਉਲਟ ਕਰਾਰ ਦਿੱਤਾ ਗਿਆ। ਜਾਰੀ ਹੁਕਮਾਂ ਵਿੱਚ ਇਸ ਨੂੰ ਗੰਭੀਰ ਅਨੁਸ਼ਾਸਨਹੀਣਤਾ ਮੰਨਦਿਆਂ ਪੰਜਾਂ ਆਗੂਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਪਾਰਟੀ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਮੁਅੱਤਲੀ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























