Punjab: ਅਕਾਲੀ ਦਲ ਵਾਰਿਸ ਪੰਜਾਬ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਚੋਣਾਂ: ਮਨਪ੍ਰੀਤ ਇਆਲੀ
ਚੰਡੀਗੜ੍ਹ, 10 ਅਕਤੂਬਰ 2026 (ਵਿਸ਼ਵ ਵਾਰਤਾ): ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਹੈ ਕਿ ਪਾਰਟੀ ਆਪਣੇ ਚੋਣ ਨਿਸ਼ਾਨ ’ਤੇ ਹੀ ਚੋਣਾਂ ਲੜੇਗੀ। ਉਨ੍ਹਾਂ ਦੱਸਿਆ ਕਿ ਪਾਰਟੀ ਨੂੰ ਰਜਿਸਟਰ ਕਰਵਾਉਣ ਲਈ ਹਰ ਸੰਭਵ ਕਾਨੂੰਨੀ ਯਤਨ ਕੀਤੇ ਜਾ ਰਹੇ ਹਨ। ਸਾਨੂੰ ਦੇਸ਼ ਦੀ ਨਿਆਂਪਾਲਿਕਾ ‘ਤੇ ਪੂਰਨ ਭਰੋਸਾ ਹੈ ਅਤੇ ਆਸ ਹੈ ਕਿ ਜਲਦ ਹੀ ਪਾਰਟੀ ਨੂੰ ਆਪਣਾ ਅਧਿਕਾਰਤ ਚੋਣ ਨਿਸ਼ਾਨ ਮਿਲ ਜਾਵੇਗਾ।
ਇਆਲੀ ਨੇ ਅਪੀਲ ਕੀਤੀ ਕਿ ਸਮੂਹ ਮੀਡੀਆ ਅਦਾਰਿਆਂ ਅਤੇ ਪੱਤਰਕਾਰ ਭਾਈਚਾਰੇ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਕਿਸੇ ਵੀ ਖ਼ਬਰ ਜਾਂ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਨਾ ਕੀਤਾ ਜਾਵੇ ਅਤੇ ਤੱਥਾਂ ਨੂੰ ਨਿਰਪੱਖਤਾ ਤੇ ਜ਼ਿੰਮੇਵਾਰੀ ਨਾਲ ਹੀ ਸਾਹਮਣੇ ਲਿਆਂਦਾ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























