Punjab: ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਜਾਰੀ
- ਸੁਖਬੀਰ ਬਾਦਲ ਦੇ ਅਸਤੀਫੇ ਬਾਰੇ ਲਿਆ ਜਾ ਸਕਦਾ ਹੈ ਫੈਸਲਾ
ਚੰਡੀਗੜ੍ਹ, 10 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿੱਚ ਜਾਰੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰ ਰਹੇ ਹਨ। ਮੀਟਿੰਗ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 3 ਵਜੇ ਤੋਂ ਹੋ ਰਹੀ ਹੈ। ਡਾਕਟਰ ਦਲਜੀਤ ਸਿੰਘ ਚੀਮਾ ਨੇ ਦੋ ਦਿਨ ਪਹਿਲਾਂ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਸੀ।