Punjab : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜ਼ਾਵਾਂ ਦਾ ਐਲਾਨ ਹੁੰਦਿਆਂ ਹੀ ਅਕਾਲੀ ਦਲ ‘ਚ ਅਸਤੀਫਿਆਂ ਦਾ ਦੌਰ ਸ਼ੁਰੂ
ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਸਮੇਤ ਕਈ ਆਗੂਆਂ ਨੂੰ ਅੱਜ ਧਾਰਮਿਕ ਸਜ਼ਾ ਸੁਣਾਈ ਗਈ ਹੈ।ਇਸ ਤੋਂ ਪਹਿਲਾ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਆਗੂ ਰਜਿੰਦਰ ਸਿੰਘ ਜੀਤ ਨੇ ਮੁੱਢਲੀ ਮੈਂਬਰਸ਼ਿਪ ਸਮੇਤ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਜੀਤ ਖੰਨਾ ਦੇ ਰਹਿਣ ਵਾਲੇ ਹਨ ਤੇ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਅਕਾਲੀ ਦਲ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰਨ ਵਾਲੇ ਰਜਿੰਦਰ ਜੀਤ ਪਾਰਟੀ ਦੇ ਕਈ ਅਹਿਮ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਉਹ ਖੰਨਾ ਦੇ ਸਾਬਕਾ ਕੌਂਸਲਰ ਵੀ ਹਨ।
ਦੱਸ ਦਈਏ ਕਿ ਸੁਖਬੀਰ ਬਾਦਲ ਸਮੇਤ ਸਾਰੇ ਤਤਕਾਲੀ ਆਗੂ ਕੱਲ੍ਹ 3 ਤਰੀਕ ਨੂੰ ਸੰਗਤਾਂ ਲਈ ਦਰਬਾਰ ਸਾਹਿਬ ਵਿੱਚ ਬਣੇ ਪਖਾਨਿਆਂ ਦੀ ਸਫਾਈ ਕਰਨਗੇ। ਜੋੜਿਆਂ ਦੀ ਸੇਵਾ ਕਰਨਗੇ। ਇਸ ਤੋਂ ਇਲਾਵਾ ਇਨ੍ਹਾਂ ਸਾਰਿਆਂ ਦੇ ਗਲੇ ਵਿਚ ਤਖਤੀ ਪਾਈ ਜਾਵੇਗੀ। ਅਕਾਲ ਤਖ਼ਤ ਸਾਹਿਬ ਦੇ ਮੈਨੇਜਰ ਅਤੇ ਦਰਬਾਰ ਸਾਹਿਬ ਦੇ ਮੈਨੇਜਰ ਗਲੇ ਵਿੱਚ ਤਖ਼ਤੀਆਂ ਪਾਉਣਗੇ। ਸੇਵਾਦਾਰ ਵਾਲਾ ਚੋਲਾ ਪਾ ਕੇ ਹੱਥ ‘ਚ ਬਰਛਾ ਫੜ ਕੇ, ਗਲ ‘ਚ ਇਕ ਤਖ਼ਤੀ ਪਾ ਕੇ ਗ਼ੁਰੂ ਘਰ ਬਾਹਰ ਬੈਠਣਗੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/