PUNJAB : ਅੱਜ ਸੁਖਬੀਰ ਬਾਦਲ ਸਮੇਤ ਧਾਰਮਿਕ ਸਜ਼ਾ ਭੁਗਤਣ ਲਈ ਸ੍ਰੀ ਕੇਸਗੜ੍ਹ ਸਾਹਿਬ ਪੁੱਜਣਗੇ ਅਕਾਲੀ ਆਗੂ
ਚੰਡੀਗੜ੍ਹ, 5ਦਸੰਬਰ(ਵਿਸ਼ਵ ਵਾਰਤਾ) ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਧਾਰਮਿਕ ਸਜ਼ਾ ਨੂੰ ਭੁਗਤਣ ਲਈ ਅਕਾਲੀ ਆਗੂ ਅੱਜ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣਗੇ।
ਬੀਤੇ ਕੱਲ੍ਹ(ਬੁੱਧਵਾਰ) ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਜਾਨਲੇਵਾ ਹਮਲਾ ਹੋਣ ਤੋਂ ਬਾਅਦ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਗੇਟ ਉਤੇ ਧਾਰਮਿਕ ਸਜ਼ਾ ਕੱਟ ਰਹੇ ਸੁਖਬੀਰ ਸਿੰਘ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਇਸ ਘਟਨਾ ‘ਚ ਸੁਖਬੀਰ ਬਾਦਲ ਵਾਲ-ਵਾਲ ਬਚ ਗਏ। ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਇਕ ਵੱਡੀ ਸਾਜ਼ਿਸ਼ ਨਾਕਾਮ ਹੋਈ ਹੈ। ਦੱਸ ਦਈਏ ਕਿ ਧਾਰਮਿਕ ਸਜਾ ਭੁਗਤਣ ਲਈ ਅੱਜ ਸੁਖਬੀਰ ਬਾਦਲ ਸਮੇਤ ਅਕਾਲੀ ਆਗੂ ਸ੍ਰੀ ਕੇਸਗੜ੍ਹ ਸਾਹਿਬ ਪੁੱਜਣਗੇ।
ਜਿਸ ਲਈ ਉਪ ਕਪਤਾਨ ਪੁਲਿਸ ਖੁਫੀਆ ਇਕਾਈ ਰੂਪਨਗਰ ਵੱਲੋਂ ਇਕ ਪੱਤਰ ਲਿਖ ਕੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦੀ ਗੱਲ ਆਖੀ ਗਈ ਹੈ।
Narain Singh Chaura : ਜਾਣੋ ਕੌਣ ਹੈ Sukhbir Badal ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ ਚੌੜਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/