Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ
– ਸੰਗਤ ਲਈ ਗੁਰੂ ਕਾ ਲੰਗਰ, ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ
ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ): ਨਾਨਕਸਰ ਦੇਵੀਵਾਲਾ ਵਿਖੇ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਵੱਡਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਨਾਮ ਸਿਮਰਨ ਤੇ ਅਰਦਾਸ ਕੀਤੀ ਗਈ। ਇਸ ਦੌਰਾਨ ਸੰਗਤ ਲਈ ਗੁਰੂ ਕਾ ਲੰਗਰ, ਠੰਡੇ ਮਿੱਠੇ ਜਲ ਦੀ ਛਬੀਲ ਅਤੇ ਹੋਰ ਸੇਵਾ ਕਾਰਜ ਵੀ ਕੀਤੇ ਗਏ। ਸਮਾਗਮ ਦੌਰਾਨ ਬਾਬਾ ਜੀ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਜਰਨੈਲ ਸੁਬੇਗ ਸਿੰਘ, ਬਾਬਾ ਠਾਰਾ ਸਿੰਘ ਅਤੇ ਭਾਈ ਅਮਰੀਕ ਸਿੰਘ ਸਮੇਤ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਸੰਗਤ ਨੂੰ ਪ੍ਰੇਰਿਤ ਕੀਤਾ। ਅਖੀਰ ਵਿੱਚ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ ਗਿਆ।

ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਕਈ ਰਾਜਨੀਤਿਕ ਆਗੂ ਵੀ ਸਮਾਗਮ ਵਿੱਚ ਸ਼ਾਮਲ ਹੋਏ, ਜਿਨ੍ਹਾਂ ਵਿੱਚ ਕੁਲਤਾਰ ਸਿੰਘ ਸੰਧਵਾਂ (ਸਪੀਕਰ), ਸਭਾਰਸ਼ਪਾਲ ਸਿੰਘ ਨਾਹਰ ਜ਼ਿਲ੍ਹਾ ਪ੍ਰਧਾਨ ਆਲ ਇੰਡੀਆ ਰੰਗਰੇਟਾ ਦਲ, ਰਮੇਸ਼ ਸਿੰਘ ਜਨਰਲ ਸਕੱਤਰ ਆਲ ਇੰਡੀਆ ਰੰਗਰੇਟਾ ਦਲ, ਮਲਕੀਤ ਸਿੰਘ ਬਲਾਕ ਚੇਅਰਮੈਨ, ਪ੍ਰਿਤਪਾਲ ਸਿੰਘ ਚੌਹਾਨ, ਲਵਪ੍ਰੀਤ ਸਿੰਘ ਮਾੜੋ, ਕਾਂਗਰਸ ਆਗੂ ਅਜੇਪਾਲ ਸਿੰਘ ਸੰਧੂ ਸਮੇਤ ਹੋਰ ਨੇਤਾ ਵੀ ਸ਼ਾਮਲ ਹਨ।
ਦੱਸ ਦਈਏ ਕਿ ਕਿ ਨਾਨਕਸਰ ਦੇਵੀਵਾਲਾ ਵਿਖੇ ਹਰ ਸਾਲ ਗੁਰੂ ਸਾਹਿਬਾਨ, ਸ਼ਹੀਦਾਂ, ਸੰਤਾਂ ਤੇ ਭਗਤਾਂ ਦੇ ਦਿਹਾੜੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ ਅਤੇ ਹਰ ਪੂਰਨਮਾਸੀ ਨੂੰ ਅੰਮ੍ਰਿਤਪਾਨ ਵੀ ਕਰਵਾਇਆ ਜਾਂਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























