PUNJAB : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪਾਣੀ ਵਿਵਾਦ ‘ਤੇ ਸਰਬ ਪਾਰਟੀ ਮੀਟਿੰਗ ਅੱਜ

ਚੰਡੀਗੜ੍ਹ, 2ਮਈ(ਵਿਸ਼ਵ ਵਾਰਤਾ) PUNJAB : ਪਾਣੀਆਂ ਦੇ ਰੌਲੇ ਨੂੰ ਲੈਕੇ ਹਰਿਆਣਾ ਅਤੇ ਪੰਜਾਬ ਸਰਕਾਰ ਵਿਚਕਾਰ ਵਿਵਾਦ ਜਾਰੀ ਹੈ। ਪਾਣੀ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਅੱਜ ਆੱਲ ਪਾਰਟੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਅੱਜ ਸਵੇਰੇ 10 ਵਜੇ ਪੰਜਾਬ ਭਵਨ ਵਿਖੇ ਹੋਵੇਗੀ। ਜਿਸ ਵਿੱਚ ਪਾਣੀ ਦੇ ਮੁੱਦੇ ਉੱਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਸੱਦਿਆ ਹੈ।

ਜ਼ਿਕਰਯੋਗ ਹੈ ਕਿ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਕੱਲ੍ਹ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਕੀਤੀ। ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਹਾਜ਼ਰ ਸਨ। ਇਸ ਮੀਟਿੰਗ ਵਿੱਚ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਮੀਟਿੰਗ ਉਪਰੰਤ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ ਅਤੇ 2 ਮਈ ਨੂੰ ਸਵੇਰੇ 10 ਵਜੇ ਆਲ ਪਾਰਟੀ ਮੀਟਿੰਗ ਹੋਵੇਗੀ I
ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਸਰਕਾਰ ਵੱਲੋਂ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ, ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ, ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼ਿਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਮਿਊਨਿਸਟ ਪਾਰਟੀ ਆਫ਼ ਇੰਡੀਆ ਦੇ ਪੰਜਾਬ ਰਾਜ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੂੰ ਸੱਦਾ ਭੇਜਿਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























