Punjab: ਅਮਿਤ ਸ਼ਾਹ ਪਹੁੰਚੇ ਜਲੰਧਰ
ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਦੌਰੇ ‘ਤੇ ਹਨ। ਇਸ ਦੇ ਤਹਿਤ ਉਹ ਦੇਵੀ ਤਲਾਬ ਮੰਦਰ ਜਲੰਧਰ ਪਹੁੰਚ ਗਏ ਹਨ। ਉਹ ਇੱਥੇ ਕਰੀਬ ਅੱਧਾ ਘੰਟਾ ਰੁਕਣਗੇ ਅਤੇ ਸੰਤ ਸਮਾਜ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ਰੈਲੀ ਵਾਲੀ ਥਾਂ ‘ਤੇ ਜਾਣਗੇ।
ਇਸ ਦੌਰਾਨ ਜਲੰਧਰ ਵਿਖੇ ਭਾਜਪਾ ਦੀ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ਲਈ ਜਲੰਧਰ ਵਿੱਚ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਇਸ ਰੈਲੀ ‘ਚ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ ਹੈ। ਰੈਲੀ ਤੋਂ ਬਾਅਦ ਅਮਿਤ ਸ਼ਾਹ ਸਿੱਧੇ ਹੈਲੀਕਾਪਟਰ ਰਾਹੀਂ ਦਿੱਲੀ ਲਈ ਉਡਾਣ ਭਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























