Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ (20 ਅਕਤੂਬਰ) ਪੰਜਾਬ ਦੇ ਦੌਰੇ ‘ਤੇ ਹਨ। ਗੁਰਦਾਸਪੁਰ ਵਿੱਚ ਨਸ਼ੇ ਦੀ ਵਿਕਰੀ ਦਾ ਵਿਰੋਧ ਕਰਨ ‘ਤੇ ਕਤਲ ਕੀਤੇ ਗਏ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲਣ ਤੋਂ ਬਾਅਦ, ਉਹ ਸੰਗਰੂਰ ਪਹੁੰਚੇ। ਉਨ੍ਹਾਂ ਨੇ ਦਿੜਬਾ ਦੇ ਪਿੰਡ ਤੂਰ ਬੰਜਾਰਾ ਵਿੱਚ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ। ਦੱਸ ਦਈਏ ਕਿ ‘ਆਪ’ ਮੰਤਰੀ ਹਰਪਾਲ ਚੀਮਾ ਤੋਂ ਪੁੱਛਗਿੱਛ ਕਰਨ ‘ਤੇ ਤੰਗ-ਪ੍ਰੇਸ਼ਾਨ ਕੀਤੇ ਜਾਣ ਤੋਂ ਬਾਅਦ ਗੁਲਜ਼ਾਰ ਨੇ ਖੁਦਕੁਸ਼ੀ ਕਰ ਲਈ ਸੀ।
ਅਮਿਤ ਸ਼ਾਹ ਨੇ ਗੁਲਜ਼ਾਰ ਦੇ ਪਰਿਵਾਰ ਨੂੰ ਦੱਸਿਆ ਕਿ ਦੋ ਤੋਂ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਇਨਸਾਫ਼ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਇਨਸਾਫ਼ ਮਿਲਣ ਤੋਂ ਬਾਅਦ ਉਹ ਭੋਗ ‘ਤੇ ਆਉਣਗੇ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੇ ਪੂਰੇ ਮਾਮਲੇ ਦੀ ਜਾਣਕਾਰੀ ਲਈ ਅਤੇ ਕਰੀਬ 20 ਮਿੰਟ ਤੱਕ ਉਨ੍ਹਾਂ ਦੇ ਕੋਲ ਰੁਕੇ। ਉਨ੍ਹਾਂ ਨੇ ਇਨਸਾਫ ਲਈ ਪੂਰਾ ਭਰੋਸਾ ਦਿੱਤਾ ਹੈ। ਉਨ੍ਹਾਂ ਦੀ ਮੁੱਖ ਮੰਗ ਇਹ ਸੀ ਕਿ ਉਨ੍ਹਾਂ ਨੂੰ ਹੁਣ ਪੰਜਾਬ ਸਰਕਾਰ ‘ਤੇ ਭਰੋਸਾ ਨਹੀਂ ਹੈ ਅਤੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ। ਦੱਸ ਦਈਏ ਕਿ ਗੁਲਜ਼ਾਰ ਸਿੰਘ ਦਾ ਅਜੇ ਭੋਗ ਵੀ ਨਹੀਂ ਪਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























