Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ
– ਜਲੰਧਰ ‘ਚ ਰੈਲੀ ਨੂੰ ਕਰਨਗੇ ਸੰਬੋਧਨ
ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 30 ਸਤੰਬਰ 2026 ਨੂੰ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਜਲੰਧਰ ਵਿਖੇ ਭਾਜਪਾ ਦੀ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ਲਈ ਜਲੰਧਰ ਵਿੱਚ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਇਸ ਰੈਲੀ ‘ਚ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ ਹੈ।
ਭਾਜਪਾ ਅੱਜ ਪੰਜਾਬ ਵਿੱਚ ਮਿਸ਼ਨ 2027 ਦੀ ਸ਼ੁਰੂਆਤ ਜਲੰਧਰ ਤੋਂ ਕਰੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ-ਲੁਧਿਆਣਾ ਹਾਈਵੇਅ ਦੇ ਨਾਲ ਲੱਗਦੇ ਪਰਾਗਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ, ਜਿੱਥੇ ਉਹ ਦੋਆਬਾ ਦੀਆਂ 23 ਵਿਧਾਨ ਸਭਾ ਸੀਟਾਂ ਨੂੰ ਧਿਆਨ ‘ਸੀ ਰੱਖ ਕੇ ਇਹ ਰੈਲੀ ਕਰ ਰਹੇ ਹਨ।
ਦੱਸ ਦਈਏ ਕਿ ਇਹ ਰੈਲੀ ਭਾਜਪਾ ਵੱਲੋਂ ਆਯੋਜਿਤ ‘ਚਾਰ ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਦੀ ਸਮਾਪਤੀ ‘ਤੇ ਕੀਤੀ ਜਾ ਰਹੀ ਹੈ। ਇਹ ਯਾਤਰਾ 19 ਸਤੰਬਰ ਤੋਂ ਸ਼ੁਰੂ ਹੋਈ ਸੀ। ਅਮਿਤ ਸ਼ਾਹ ਦੁਪਹਿਰ 12:30 ਵਜੇ ਦੇ ਕਰੀਬ ਸ਼੍ਰੀ ਦੇਵੀ ਤਲਾਬ ਮੰਦਰ ਪਹੁੰਚਣਗੇ। ਉਹ ਉੱਥੇ ਅੱਧਾ ਘੰਟਾ ਬਿਤਾਉਣਗੇ ਅਤੇ ਸੰਤ ਸਮਾਜ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ਰੈਲੀ ਵਾਲੀ ਥਾਂ ‘ਤੇ ਜਾਣਗੇ ਅਤੇ ਫਿਰ ਸਿੱਧੇ ਹੈਲੀਕਾਪਟਰ ਰਾਹੀਂ ਦਿੱਲੀ ਲਈ ਉਡਾਣ ਭਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























