Punjab : ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ ‘ਚ ਕੀਤਾ ਗਿਆ ਪੇਸ਼
– ਇਨਫਲੂਐਂਸਰ ਕੰਚਨ ਕੁਮਾਰੀ ਕਤਲ ਕਾਂਡ ਦਾ ਮੁੱਖ ਮੁਲਜ਼ਮ ਹੈ ਅੰਮ੍ਰਿਤਪਾਲ ਮਹਿਰੋਂ
– ਅਦਾਲਤ ਨੇ ਭੇਜਿਆ ਰਿਮਾਂਡ ’ਤੇ
ਚੰਡੀਗੜ੍ਹ ,10 ਅਪ੍ਰੈਲ (ਵਿਸ਼ਵ ਵਾਰਤਾ) : ਲੁਧਿਆਣਾ ਦੀ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਤੋਂ ਪੰਜਾਬ ਲਿਆਂਦਾ ਗਿਆ ਹੈ। ਮਹਿਰੋਂ ਨੂੰ ਇਸੇ ਸਾਲ ਜਨਵਰੀ ਵਿੱਚ ਸ਼ਾਰਜਾਹ ਪੁਲਿਸ ਨੇ ਵੀਜ਼ੇ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਦੌਰਾਨ ਹਿਰਾਸਤ ਵਿੱਚ ਲਿਆ ਸੀ।
ਅੱਜ ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਅੰਮ੍ਰਿਤਪਾਲ ਮਹਿਰੋਂ ਪੰਜ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੁਲਿਸ ਵੱਲੋਂ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ। ਪੁਲਿਸ ਦੀਆਂ ਦਲੀਲਾਂ ਤੋਂ ਬਾਅਦ ਸਿਵਲ ਜੱਜ ਰਸਵੀਨ ਕੌਰ ਦੀ ਅਦਾਲਤ ਨੇ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ।
ਦੱਸ ਦਈਏ ਕਿ ਬੀਤੇ ਸਾਲ 11 ਜੂਨ 2025 ਨੂੰ ਮਹਿਰੋਂ ਨੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਇਨਫਲੂਐਂਸਰ ਕੰਚਨ ਕੁਮਾਰੀ ਨੂੰ ਅਗਵਾ ਕਰਕੇ ਉਸ ਦਾ ਕਤਲ ਕਰ ਦਿੱਤਾ ਸੀ ਅਤੇ ਬਠਿੰਡਾ ਦੇ ਆਦੇਸ਼ ਹਸਪਤਾਲ ਦੇ ਬਾਹਰ ਖੜ੍ਹੀ ਇਕ ਕਾਰ ਵਿੱਚੋ ਉਸਦੀ ਲਾਸ਼ ਬਰਾਮਦ ਹੋਈ ਸੀ। ਇਸ ਮਾਮਲੇ ਵਿੱਚ ਅੰਮ੍ਰਿਤਪਾਲ ਮਹਿਰੋਂ ਦੇ ਬਾਕੀ ਸਾਥੀ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























