Punjab: ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ‘ਚ ਮੁੜ ਵਾਧਾ
ਬਠਿੰਡਾ, 29 ਅਪ੍ਰੈਲ 2026 – ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿੱਚ ਮੁੱਖ ਸਾਜ਼ਿਸ਼ ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਅੱਜ 14 ਦਿਨ ਦੀ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅੰਮ੍ਰਿਤਪਾਲ ਸਿੰਘ ਮਹਿਰੋ ਦੀ ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਮੁੜ 14 ਦਿਨ ਦੀ ਨਿਆਂਇਕ ਹਿਰਾਸਤ ਭੇਜ ਦਿੱਤਾ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਮਹਿਰੋ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੂੰ ਉਸ ਦਾ 5 ਦਿਨ ਦਾ ਰਿਮਾਂਡ ਮਿਲਿਆ ਸੀ। ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਭੇਜ ਦਿੱਤਾ ਸੀ ਅਤੇ ਅੱਜ ਅਦਾਲਤ ਵੱਲੋਂ ਮੁੜ ਨਿਆਂਇਕ ਹਿਰਾਸਤ ‘ਚ ਵਾਧਾ ਕੀਤਾ ਗਿਆ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਮਹਿਰੋ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿੱਚ ਮੁੱਖ ਸਾਜ਼ਿਸ਼ ਕਰਤਾ ਹੈ। ਦੱਸਣਯੋਗ ਹੈ ਕਿ 11 ਜੂਨ 2025 ਨੂੰ ਬਠਿੰਡਾ ਪੁਲਿਸ ਵੱਲੋਂ ਥਾਣਾ ਕੈਟ ਵਿਖੇ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ ਪਰਚਾ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ਦੀ ਤਫਤੀਸ਼ ਜਦੋਂ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦਾ ਕਤਲ ਦੀ ਮੁੱਖ ਸਾਜਿਸ਼ ਅੰਮ੍ਰਿਤਪਾਲ ਮਹਿਰੋ ਵੱਲੋਂ ਰਚੀ ਗਈ ਸੀ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਵਿਦੇਸ਼ ਚਲਾ ਗਿਆ ਸੀ। ਪੁਲਿਸ ਵੱਲੋਂ ਅੰਮ੍ਰਿਤਪਾਲ ਮਹਿਰੋ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕਰਕੇ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























