Punjab: ਅੰਮ੍ਰਿਤਪਾਲ ਸਿੰਘ ਦੇ ਪਿਤਾ ਨਜ਼ਰਬੰਦ
- ਘਰ ‘ਚ ਹੀ ਕੀਤਾ ਗਿਆ ਨਜ਼ਰਬੰਦ,ਜਾਣੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 7 ਜਨਵਰੀ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪਿਤਾ ਤਰਸੇਮ ਸਿੰਘ ਖਾਲਸਾ ਨੂੰ ਅੱਜ ਘਰ ਵਿਚ ਹੀ ਨਜ਼ਰਬੰਦ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਅੰਮ੍ਰਿਤਪਾਲ ਦੇ ਘਰ ਦੇ ਬਾਹਰ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਤਰਸੇਮ ਸਿੰਘ ਖਾਲਸਾ ਨੇ ਮੋਹਾਲੀ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਆਪਣੇ ਸਮਰਥਕਾਂ ਨਾਲ ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚਣ ਦੀ ਗੱਲ ਕਹੀ ਸੀ ਪਰ ਇਸ ਤੋਂ ਪਹਿਲਾਂ ਹੀ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਪਿਤਾ ਨੂੰ ਨਜ਼ਰਬੰਦ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਤਰਸੇਮ ਸਿੰਘ ਨੇ ਵੀਡੀਓ ਜਾਰੀ ਕਰ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਦਾ ਇਹ ਦੂਜਾ ਸਾਲ ਹੈ, ਇੱਥੇ ਵੱਡਾ ਇਕੱਠ ਹੋ ਰਿਹਾ ਹੈ। ਅਸੀਂ ਇਸ ਵਿੱਚ ਹਿੱਸਾ ਲੈਣਾ ਸੀ ਪਰ ਬੀਤੀ ਰਾਤ ਤੋਂ ਹੀ ਪੂਰੇ ਪਿੰਡ ਵਿੱਚ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ। ਪਿੰਡ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ। ਲੋਕਤੰਤਰ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਤਰਸੇਮ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਮੋਰਚੇ ਵਿੱਚ ਪਹੁੰਚ ਕੇ ਉਨ੍ਹਾਂ ਦਾ ਸਾਥ ਦੇਣ ਅਤੇ ਸਾਡੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੇ ਹੱਕਾਂ ਦੀ ਰਾਖੀ ਕਰਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/