ਵੱਡੀ ਕਾਰਵਾਈ: ਅੰਮ੍ਰਿਤਪਾਲ ਸਿੰਘ ਮਹਿਰੋਂ ਦਾ Instagram account ਹੋਇਆ ਬੈਨ

ਚੰਡੀਗੜ੍ਹ, 14 ਜੂਨ (ਵਿਸ਼ਵ ਵਾਰਤਾ): ਅੰਮ੍ਰਿਤਪਾਲ ਸਿੰਘ ਮਹਿਰੋਂ ਲਗਾਤਾਰ ਵਿਵਾਦਾਂ ਵਿੱਚ ਘਿਰੇ ਹੋਏ ਹਨ। ਸੋਸ਼ਲ ਮੀਡੀਆ ‘ਤੇ ਭਾਬੀ ਕਮਲ ਕੌਰ ਦੇ ਨਾਮ ਨਾਲ ਮਸ਼ਹੂਰ ਕੰਚਨ ਕੁਮਾਰੀ ਦੇ ਕਤਲ ਦੇ ਮਾਸਟਰਮਾਇੰਡ ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ ਹੁਣ ਵੱਡੀ ਕਰਵਾਈ ਕੀਤੀ ਗਈ ਹੈ। ਅੰਮ੍ਰਿਤਪਾਲ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਚ ਬੈਨ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਕਮਲ ਕੌਰ ਉਰਫ ਕੰਚਨ ਕੁਮਾਰੀ ਦੀ ਬਠਿੰਡਾ ਦੇ ਨੇੜੇ ਪਾਰਕਿੰਗ ਵਿਚ ਬੰਦ ਗੱਡੀ ਚੋ ਲਾਸ਼ ਮਿਲੀ ਸੀ। ਜਿਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਸੀ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਆਪਣੇ ਦੋ ਸਾਥੀਆਂ ਨਾਲ ਮਿਲਕੇ ਇਸ ਕਤਲ ਨੂੰ ਅੰਜ਼ਾਮ ਦਿੱਤਾ ਹੈ। ਕੰਚਨ ਕੁਮਾਰੀ ਸੋਸ਼ਲ ਮੀਡੀਆ ਉਤੇ ਅਸ਼ਲੀਲ ਵੀਡਿਓਜ਼ ਕਾਰਨ ਚਰਚਾ ਵਿਚ ਰਹਿੰਦੀ ਸੀ।
ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੋਂ ਵਲੋਂ ਇੱਕ ਹੋਰ ਵੀਡੀਓ ਸੰਦੇਸ਼ ਵਿੱਚ ਦੀਪਿਕਾ ਲੂਥਰਾ ਨੂੰ ਵੀ ਸਖ਼ਤ ਚੇਤਾਵਨੀ ਦਿੱਤੀ ਗਈ। ਮਹਿਰੋਂ ਨੇ ਕਿਹਾ ਕਿ ਦੀਪਿਕਾ ਨੂੰ ਅਸ਼ਲੀਲ ਸਮੱਗਰੀ ਬਣਾਉਣਾ ਬੰਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਇਸਦਾ ਪੰਜਾਬ ਦੇ ਬੱਚਿਆਂ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ “ਪਾਰਕਿੰਗ ਸਿਰਫ਼ ਬਠਿੰਡਾ ਵਿੱਚ ਹੀ ਨਹੀਂ, ਸਗੋਂ ਹਰ ਸ਼ਹਿਰ ਵਿੱਚ ਹੈ ਅਤੇ ਇਹ ਜ਼ਰੂਰੀ ਨਹੀਂ ਹੈ ਕਿ ਹਰ ਵਾਰ ਲਾਸ਼ ਮਿਲ ਹੀ ਜਾਵੇ।” ਅੰਮ੍ਰਿਤਪਾਲ ਸਿੰਘ ਮਹਿਰੋਂ ਅਜੇ ਫਰਾਰ ਹੈ। ਟੀਮਾਂ ਉਸਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।






















