Punjab: ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਪੰਜ ਤੱਤਾਂ ‘ਚ ਵਲੀਨ
ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਪੰਜ ਤੱਤਾਂ ‘ਚ ਵਲੀਨ ਹੋ ਗਏ ਹਨ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਦਿੱਤੀ। ਅੰਮ੍ਰਿਤਸਰ ਦੀ ਅਦਾਲਤ ਨੇ ਸਸਕਾਰ ‘ਚ ਸ਼ਾਮਿਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਤਿੰਨ ਘੰਟਿਆਂ ਦੀ ‘ਕਸਟਡੀ ਪੈਰੋਲ’ ਦਿੱਤੀ ਸੀ, ਜੋ ਦੁਪਹਿਰ 12:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਸੀ। ਸਮਾਂ ਖਤਮ ਹੋਣ ਤੋਂ ਬਾਅਦ ਫੇਰ ਵਾਪਿਸ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ।
ਪਹਿਲਾਂ ਅੱਜ ਸਵੇਰੇ ਹੀ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਲੈ ਕੇ ਪਹੁੰਚੀ। ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਜਹਾਜ਼ ਰਾਹੀਂ ਲਿਆਂਦਾ ਗਿਆ। ਉਹ ਕਰੀਬ ਸਾਢੇ ਤਿੰਨ ਸਾਲ ਬਾਅਦ ਪੰਜਾਬ ਆਏ। ਇਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਬੁਲੇਟਪਰੂਫ ਗੱਡੀ ‘ਚ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਲੈ ਕੇ ਪਹੁੰਚੀ। ਜਿੱਥੇ ਸਭ ਤੋਂ ਪਹਿਲਾਂ ਉਨ੍ਹਾਂ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਦਾਦੀ ਦੇ ਅੰਤਿਮ ਦਰਸ਼ਨ ਕੀਤੇ। ਉਨ੍ਹਾਂ ਨੇ ਪਰਿਵਾਰ ਨਾਲ ਲਗਭਗ ਇੱਕ ਘੰਟਾ ਬਿਤਾਇਆ। ਜਿਸ ਤੋਂ ਬਾਅਦ ਪਰਿਵਾਰ ਮਾਤਾ ਚਰਨ ਕੌਰ ਦੀ ਮ੍ਰਿਤਕ ਦੇਹ ਨੂੰ ਟਰਾਲੀ ‘ਚ ਲੈ ਕੇ ਸਸਕਾਰ ਵਾਲੀ ਥਾਂ ‘ਤੇ ਪਹੁੰਚਿਆ। ਅੰਮ੍ਰਿਤਪਾਲ ਵੀ ਖੁਦ ਪਰਿਵਾਰ ਨਾਲ ਟਰਾਲੀ ‘ਚ ਸਵਾਰ ਹੋ ਕੇ ਸਸਕਾਰ ਵਾਲੀ ਥਾਂ ‘ਤੇ ਗਏ।
ਪੁਲਿਸ ਸਸਕਾਰ ਲਈ ਦਿੱਤਾ ਗਿਆ ਸਮਾਂ ਪੂਰਾ ਹੋਣ ਤੋਂ ਬਾਅਦ ਪੁਲਿਸ ਮੁੜ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਕਸਟਡੀ ‘ਚ ਲੈ ਲਿਆ ਹੈ।























