Punjab: ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ ਪੈਰੋਲ
-
ਮੋਗਾ ਲੈ ਕੇ ਪਹੁੰਚੀ ਪੁਲਿਸ
-
ਭਾਰੀ ਸੁਰੱਖਿਆ ਬਲ ਤਾਇਨਾਤ
ਚੰਡੀਗੜ੍ਹ : ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਸੰਤ ਸਿੰਘ ਨੂੰ ਅੱਜ ਡਿਬਰੂਗੜ੍ਹ ਜੇਲ੍ਹ ਤੋਂ ਪੈਰੋਲ ’ਤੇ ਮੋਗਾ ਲਿਆਂਦਾ ਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਦੇ ਸਾਥੀ ਬਸੰਤ ਸਿੰਘ ਦੀ ਮਾਤਾ ਦਾ 3 ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ। ਜਿਸ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਬਸੰਤ ਸਿੰਘ ਨੂੰ 3 ਦਿਨਾਂ ਦੀ ਪੈਰੋਲ ’ਤੇ ਸਖ਼ਤ ਸੁਰੱਖਿਆ ਹੇਠ ਉਸ ਦੇ ਪਿੰਡ ਦੌਲਤਪੁਰਾ ਲਿਆਂਦਾ ਗਿਆ। ਜਿੱਥੇ ਉਸਦੀ ਮਾਂ ਦਾ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਮਾਤਾ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੀਤਾ ਗਿਆ। ਅੰਮ੍ਰਿਤਪਾਲ ਦੇ ਸਾਥੀ ਬਸੰਤ ਸਿੰਘ ਨੂੰ ਪਿੰਡ ਵਿੱਚ ਕਿਸੇ ਨੂੰ ਵੀ ਮਿਲਣ ਦੀ ਇਜ਼ਾਜਤ ਨਹੀਂ ਹੈ।ਬਸੰਤ ਸਿੰਘ ਦੀ ਸੁਰੱਖਿਆ ਲਈ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























