Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ
ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਨਵਾਂ ਚੀਫ ਜਸਟਿਸ ਮਿਲ ਗਿਆ ਹੈ। ਸੁਪਰੀਮ ਕੋਰਟ ਕੌਲਿਜਿਅਮ ਦੀ ਸਿਫਾਰਸ਼ ਤੋਂ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਹਾਈ ਕੋਰਟ ਦਾ ਨਵਾਂ ਮੁੱਖ ਜੱਜ ਨਿਯੁਕਤ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਇਸ ਸੰਬੰਧੀ ਨੌਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ 2 ਜੂਨ 2026 ਤੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕਾਰਜਕਾਰੀ ਮੁੱਖ ਜੱਜ ਵਜੋਂ ਸੇਵਾਵਾਂ ਨਿਭਾ ਰਹੇ ਸਨ। ਹੁਣ ਕੇਂਦਰ ਸਰਕਾਰ ਦੀ ਨਿਯੁਕਤੀ ਤੋਂ ਬਾਅਦ ਉਹ ਹਾਈ ਕੋਰਟ ਦੇ ਪੂਰਨਕਾਲੀਨ ਮੁੱਖ ਜੱਜ ਵਜੋਂ ਜ਼ਿੰਮੇਵਾਰੀ ਸੰਭਾਲਣਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੀਫ਼ ਜਸਟਿਸ ਦੀ ਨਿਯੁਕਤੀ ਦੀ ਲੰਬੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























