Punjab : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
– ਹਾਈ ਕੋਰਟ ਵੱਲ ਆਉਣ ਜਾਣ- ਵਾਲੇ ਸਾਰੇ ਰਸਤੇ ਕਰਵਾਏ ਗਏ ਬੰਦ
– Elante ਮਾਲ ਨੂੰ ਵੀ ਕਰਵਾਇਆ ਗਿਆ ਖਾਲੀ

ਚੰਡੀਗੜ੍ਹ, 22 ਮਈ (ਵਿਸ਼ਵ ਵਾਰਤਾ): ਪੰਜਾਬ ਹਰਿਆਣਾ ਹਾਈ ਕੋਰਟ (Punjab) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਮੁਢਲੀ ਜਾਣਕਾਰੀ ਅਨੁਸਾਰ ਇਹ ਧਮਕੀ ਇਕ ਈ ਮੇਲ ਰਹੀ ਮਿਲੀ ਹੈ। ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੀ ਇਕ ਵੱਡੀ ਟੀਮ ਕੰਪਲੈਕਸ ਵਿਚ ਪਹੁੰਚ ਗਈ ਹੈ। ਬੰਬ ਨਿਰੋਧਕ ਦਸਤੇ ਨੂੰ ਵੀ ਤਾਇਨਾਤ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਚੀਫ਼ ਜਸਟਿਸ ਸਮੇਤ ਕਈ ਅਦਾਲਤੀ ਕਮਰਿਆਂ ਨੂੰ ਸਾਵਧਾਨੀ ਵਜੋਂ ਖਾਲੀ ਕਰਵਾ ਲਿਆ ਗਿਆ ਹੈ ਤੇ ਇਸ ਦੇ ਨਾਲ ਹੀ ਹਾਈ ਕੋਰਟ ਆਉਣ ਜਾਣ ਵਾਲੇ ਰਸਤਿਆਂ ’ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਾਰੇ ਅਦਾਲਤੀ ਕਮਰਿਆਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਕਾਰਨਾਂ ਕਰ ਕੇ Elante ਮਾਲ ਨੂੰ ਵੀ ਖਾਲੀ ਕਰਵਾਇਆ ਗਿਆ ਹੈ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























