Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!
– ਸੁਪਰੀਮ ਕੋਰਟ ਕੌਲੇਜੀਅਮ ਨੇ ਇਨ੍ਹਾਂ ਨਾਵਾਂ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ, 5 ਮਈ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧਣ ਵਾਲੀ ਹੈ ਦੱਸ ਦਈਏ ਕਿ ਜੱਜਾਂ ਦੀ ਗਿਣਤੀ ਨੂੰ ਲੈ ਕੇ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਸੁਪਰੀਮ ਕੋਰਟ ਦੇ ਕੌਲੇਜੀਅਮ ਨੇ ਹਾਲ ਹੀ ‘ਚ ਹੋਈ ਮੀਟਿੰਗ ਵਿੱਚ 7 ਵਕੀਲਾਂ ਨੂੰ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਕੌਲੇਜੀਅਮ ਦੀ ਸਿਫ਼ਾਰਸ਼ ਅਨੁਸਾਰ ਜਿਨ੍ਹਾਂ ਵਕੀਲਾਂ ਨੂੰ ਜੱਜ ਬਣਾਉਣ ਦੀ ਮਨਜ਼ੂਰੀ ਮਿਲੀ ਹੈ, ਉਨ੍ਹਾਂ ਵਿੱਚ ਮੋਨਿਕਾ ਛਿੱਬਰ ਸ਼ਰਮਾ, ਹਰਮੀਤ ਸਿੰਘ ਦਿਓਲ, ਪੂਜਾ ਚੋਪੜਾ, ਸੁਨੀਸ਼ ਬਿੰਦਲਿਸ਼, ਨਵਦੀਪ ਸਿੰਘ, ਦਿਵਿਆ ਸ਼ਰਮਾ ਅਤੇ ਰਵਿੰਦਰ ਮਲਿਕ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਨਾਂ ਲੰਬੇ ਸਮੇਂ ਤੋਂ ਨਿਆਂਇਕ ਨਿਯੁਕਤੀ ਪ੍ਰਕਿਰਿਆ ਦੇ ਵਿਚਾਰ ਅਧੀਨ ਸਨ।
ਕੌਲੇਜੀਅਮ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਇਨ੍ਹਾਂ ਦੀ ਨਿਯੁਕਤੀ ਦੀ ਫਾਈਲ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ। ਕੇਂਦਰ ਸਰਕਾਰ ਦੀ ਰਸਮੀ ਸਹਿਮਤੀ ਅਤੇ ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਇਨ੍ਹਾਂ ਦੀ ਨਿਯੁਕਤੀ ਅਧਿਕਾਰਤ ਤੌਰ ‘ਤੇ ਲਾਗੂ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























