• Latest
  • Trending
ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ PUNJAB ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ – ਮੁੱਖ ਮੰਤਰੀ

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ PUNJAB ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ – ਮੁੱਖ ਮੰਤਰੀ

11 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

7 hours ago
ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

8 hours ago
ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

8 hours ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

8 hours ago
SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

9 hours ago
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

9 hours ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

11 hours ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

11 hours ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

12 hours ago
Hindi News
English News
Saturday, July 18, 2026
No Result
View All Result
32 °c
Chandigarh
35 ° Sun
29 ° Mon
25 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ PUNJAB ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ – ਮੁੱਖ ਮੰਤਰੀ

August 10, 2025
in ਖਬਰਾਂ, ਪੰਜਾਬ
ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ PUNJAB ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ – ਮੁੱਖ ਮੰਤਰੀ

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ PUNJAB ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ – ਮੁੱਖ ਮੰਤਰੀ

  • ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਮਿਸਾਲੀ ਯੋਗਦਾਨ ਨੂੰ ਚੇਤੇ ਕੀਤਾ
  • ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ
  • ਪਰਜਾ ਮੰਡਲ ਲੀਡਰ ਦੀ ਯਾਦ ਵਿੱਚ ਦੋ ਸੜਕਾਂ ਦਾ ਨੀਂਹ ਪੱਥਰ ਰੱਖਿਆ

ਢਢੋਗਲ (ਸੰਗਰੂਰ), 10 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਲਈ ਕਲਿਆਣਕਾਰੀ ਕਾਰਜਾਂ ਨੂੰ ਯਕੀਨੀ ਬਣਾ ਰਹੀ ਹੈ।

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ PUNJAB ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ - ਮੁੱਖ ਮੰਤਰੀ

ਅੱਜ ਇੱਥੇ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਸਮਾਗਮ ਦੌਰਾਨ ਇਕੱਠ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਪੁਰਸ਼ਾਂ, ਪੀਰਾਂ ਅਤੇ ਸ਼ਹੀਦਾਂ ਦੀ ਛੋਹ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਵਿੱਚ ਸਖਤ ਮਿਹਨਤ ਕਰਨ ਦਾ ਅਮਿੱਟ ਜਜ਼ਬਾ ਹੈ ਜਿਸ ਕਰਕੇ ਉਨ੍ਹਾਂ ਨੇ ਹਰੇਕ ਖੇਤਰ ਵਿੱਚ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮਾਜਿਕ ਰਿਸ਼ਤਿਆਂ ਦੀਆਂ ਤੰਦਾਂ ਏਨੀਆਂ ਮਜ਼ਬੂਤ ਹਨ ਕਿ ਇੱਥੋਂ ਦੀ ਜਰਖੇਜ਼ ਜ਼ਮੀਨ ’ਤੇ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਪਰ ਕਦੇ ਨਫ਼ਰਤ ਦਾ ਬੀਜ ਨਹੀਂ ਪੁੰਗਰ ਸਕਦਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਕੇ ਜ਼ੁਲਮ, ਬੇਇਨਸਾਫ਼ੀ ਅਤੇ ਜ਼ੁਲਮ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੱਡੇ ਯਤਨ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਨਾਗਰਿਕ ਨੂੰ ਆਜ਼ਾਦੀ ਦਾ ਲਾਭ ਮਿਲ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਆਜ਼ਾਦੀ ਦੇ 75 ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਆਜ਼ਾਦੀ ਦਾ ਫਾਇਦਾ ਹਰ ਘਰ ਤੱਕ ਨਹੀਂ ਪਹੁੰਚਿਆ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਨੇ ਚਿੱਟੇ ਵਰਗੇ ਨਸ਼ੇ ਫੈਲਾਉਣ, ਲੋਕਾਂ ਨੂੰ ਲੁੱਟ ਕੇ ਦੌਲਤ ਇਕੱਠੀ ਕਰਨ, ਭ੍ਰਿਸ਼ਟਾਚਾਰੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦੇਣ ਵਰਗੀਆਂ ਅਲਾਮਤਾਂ ਲਈ ਆਜ਼ਾਦੀ ਦੀ ਦੁਰਵਰਤੋਂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਹਨ ਕਿਉਂਕਿ ਇਨ੍ਹਾਂ ਲੋਕਾਂ ਨੇ ਇਸ ਲਈ ਕਦੇ ਵੀ ਕੋਈ ਠੋਸ ਯਤਨ ਨਹੀਂ ਕੀਤੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਕੌਮੀ ਆਜ਼ਾਦੀ ਅੰਦੋਲਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ ਅਤੇ ਸੱਤਾ ਵਿੱਚ ਬੈਠੇ ਲੋਕਾਂ ਤੋਂ ਉਨ੍ਹਾਂ ਦੀ ਦੇਸ਼ ਭਗਤੀ ਲਈ ਕਿਸੇ ਵੀ ਤਰ੍ਹਾਂ ਦੀ ਐਨ.ਓ.ਸੀ. ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਪ੍ਰਤੀ ਇਸ ਤਰ੍ਹਾਂ ਦਾ ਨਿਰਾਦਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀ ਪ੍ਰਵਾਹ ਨਹੀਂ ਕੀਤੀ ਅਤੇ ਸਿਸਟਮ ਨੂੰ ਤਬਾਹ ਕਰ ਦਿੱਤਾ ਸੀ ਜਿਸ ਕਾਰਨ ਨਿਰਾਸ਼ ਹੋਏ ਨੌਜਵਾਨ ਵਿਦੇਸ਼ ਜਾਣਾ ਚਾਹੁੰਦੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਸੂਬੇ ਦੇ ਨੌਜਵਾਨਾਂ ਨੂੰ ਉਸ ਦੇਸ਼ ਵਿੱਚ ਜਾ ਕੇ ਕੰਮ ਕਰਨਾ ਪਿਆ, ਜਿਸ ਦੇ ਸ਼ਾਸਕਾਂ ਨੂੰ ਸਾਡੇ ਸ਼ਹੀਦਾਂ ਅਤੇ ਦੇਸ਼ ਭਗਤਾਂ ਨੇ ਦੇਸ਼ ‘ਚੋਂ ਭਜਾ ਦਿੱਤਾ ਸੀ। ਪਿਛਲੀਆਂ ਸਰਕਾਰਾਂ ਦੇ ਆਗੂਆਂ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਬੇਸ਼ੁਮਾਰ ਦੌਲਤ ਇਕੱਠੀ ਕੀਤੀ ਅਤੇ ਆਪਣੇ ਲਈ ਵੱਡੇ-ਵੱਡੇ ਮਹਿਲਨੁਮਾ ਘਰ ਬਣਾਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਮਹਿਲਾਂ ਦੀਆਂ ਉੱਚੀਆਂ ਕੰਧਾਂ ਅਤੇ ਵੱਡੇ ਦਰਵਾਜ਼ੇ ਆਮ ਤੌਰ ‘ਤੇ ਲੋਕਾਂ ਲਈ ਬੰਦ ਹੀ ਰਹਿੰਦੇ ਸਨ ਅਤੇ ਜਿਸ ਤਰ੍ਹਾਂ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਬਾਹਰ ਰਹਿੰਦੇ ਸਨ, ਪੰਜਾਬ ਦੇ ਲੋਕਾਂ ਨੇ ਵੀ ਉਸੇ ਤਰ੍ਹਾਂ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਅਫ਼ਸੋਸਜਨਕ ਹੈ ਕਿ ਰਵਾਇਤੀ ਰਾਜਨੀਤਿਕ ਪਾਰਟੀਆਂ ਦੇ ਉਦਾਸੀਨ ਰਵੱਈਏ ਕਾਰਨ ਸੂਬੇ ਦੇ ਵਿਕਾਸ ਦੀ ਗਤੀ ਵੀ ਪੱਛੜ ਕੇ ਰਹਿ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਆਪਣੇ ਰਸੂਖ਼ ਅਤੇ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦੀ ਵੱਲ ਧੱਕ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਕਦੇ ਵੀ ਲੋਕਾਂ ਦੀ ਭਲਾਈ ਬਾਰੇ ਨਹੀਂ ਸੋਚਿਆ ਸਗੋਂ ਉਨ੍ਹਾਂ ਦਾ ਧਿਆਨ ਸਿਰਫ਼ ਆਪਣੇ ਪਰਿਵਾਰਾਂ ਨੂੰ ਖੁਸ਼ਹਾਲ ਕਰਨ ਵੱਲ ਰਿਹਾ।

ਇਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਹਿੰਦ ਦੀ ਚਾਦਰ’ (ਮਨੁੱਖਤਾ ਦੇ ਰਾਖੇ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਇਤਿਹਾਸਕ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ ਪਿੰਡਾਂ ਅਤੇ ਨਗਰਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ ਜਿਸ ਲਈ ਵਿਸਥਾਰਤ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਗੁਰੂ ਸਾਹਿਬ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਦੀ ਲਾਹਨਤ ਰਾਹੀਂ ਨੌਜਵਾਨਾਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ‘ਜਰਨੈਲਾਂ’ ਪ੍ਰਤੀ ਕੋਈ ਨਰਮੀ ਨਹੀਂ ਵਰਤੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦੇਣ ਵਾਲੇ ਜਰਨੈਲਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸੁਣਨ ‘ਚ ਆਇਆ ਹੈ ਕਿ ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਸਗੋਂ ਉਹ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਵੀ ਨਸ਼ੇ ਵੇਚਦੇ/ਸਪਲਾਈ ਕਰਦੇ ਸਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖ਼ਵਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ,ਪਰ ਉਨ੍ਹਾਂ ਦੀ ਸਰਕਾਰ ਨੇ ਅਜਿਹਾ ਕਰ ਕੇ ਦਿਖਾਇਆ ਹੈ ਅਤੇ ਅਜਿਹੇ ਆਗੂਆਂ ਨੂੰ ਹਰ ਹੀਲੇ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਤਾਂ ਸੂਬੇ ਭਰ ਵਿੱਚ ਸਿਰਫ਼ 21 ਫੀਸਦ ਖੇਤੀਬਾੜੀ ਜ਼ਮੀਨ ਨੂੰ ਸਿੰਜਾਈ ਲਈ ਨਹਿਰੀ ਪਾਣੀ ਮਿਲ ਰਿਹਾ ਸੀ, ਪਰ ਅੱਜ ਇਹ ਅੰਕੜਾ 63 ਫੀਸਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਿਰਤੋੜ ਯਤਨਾਂ ਸਦਕਾ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਨਹਿਰੀ ਅਤੇ ਦਰਿਆਈ ਪਾਣੀ ਸੂਬੇ ਦੀਆਂ ਟੇਲਾਂ ‘ਤੇ ਵਸਦੇ ਪਿੰਡਾਂ ਤੱਕ ਪਹੁੰਚਿਆ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਸ਼ਹੀਦ ਭਗਤ ਸਿੰਘ ਢਢੋਗਲ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਉਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਹੈ, ਜਿਨ੍ਹਾਂ ਨੇ ਆਪਣੇ ਦੇਸ਼ ਖ਼ਾਤਰ ਸਾਰੇ ਸੰਸਾਰਕ ਸੁੱਖ, ਦੌਲਤ, ਜਾਇਦਾਦ ਅਤੇ ਮੋਹ ਤਿਆਗ ਦਿੱਤੇ ਅਤੇ ਆਜ਼ਾਦੀ ਦੇ ਜਨੂੰਨ ਨਾਲ ਹੋਰਨਾਂ ਨੂੰ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਸਰਦਾਰ ਭਗਤ ਸਿੰਘ ਜੀ ਢਢੋਗਲ ਉਨ੍ਹਾਂ ਬਹਾਦਰ ਰੂਹਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਤਾਕਤਵਰ ਹਕੂਮਤਾਂ ਦੇ ਜ਼ੁਲਮ, ਅੱਤਿਆਚਾਰ, ਬੇਇਨਸਾਫ਼ੀ ਅਤੇ ਵਿਤਕਰੇ ਵਿਰੁੱਧ ਲੜਨਾ ਆਪਣਾ ਫਰਜ਼ ਸਮਝਿਆ ਅਤੇ ਅੰਤ ਵਿੱਚ ਕੌਮ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਪਰਜਾ ਮੰਡਲ ਲਹਿਰ ਦੇ ਇੱਕ ਮੋਢੀ ਅਤੇ ਸੇਵਾ ਸਿੰਘ ਠੀਕਰੀਵਾਲ ਜੀ ਦੇ ਨਜ਼ਦੀਕੀ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲਹਿਰ ਵਿੱਚ ਸਰਗਰਮ ਸ਼ਮੂਲੀਅਤ ਕਾਰਨ ਉਨ੍ਹਾਂ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਕਿਹਾ ਕਿ ਰਿਹਾਈ ਤੋਂ ਬਾਅਦ ਉਨ੍ਹਾਂ ਨੇ ਗੁਰਦੁਆਰਾ ਸੁਧਾਰ ਲਹਿਰ ਵਿੱਚ ਵੀ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਰਿਆਸਤੀ ਪਰਜਾ ਮੰਡਲ (ਪੀਪਲਜ਼ ਐਸੋਸੀਏਸ਼ਨ ਆਫ਼ ਦਿ ਪ੍ਰਿੰਸਲੀ ਸਟੇਟਸ) ਦੀ ਸਥਾਪਨਾ ਤੋਂ ਬਾਅਦ ਉਹ ਲਹਿਰ ਦੇ ਮੋਢੀ ਅਤੇ ਮੁੱਖ ਬੁਲਾਰੇ ਵਜੋਂ ਉੱਭਰ ਕੇ ਸਾਹਮਣੇ ਆਏ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ 17 ਕਰੋੜ 21 ਲੱਖ ਰੁਪਏ ਦੀ ਕੁੱਲ ਲਾਗਤ ਵਾਲੇ ਦੋ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਸੜਕ ਪੰਜਾਬ ਮੰਡੀ ਬੋਰਡ ਵੱਲੋਂ ਬਣਾਈ ਜਾ ਰਹੀ ਹੈ, ਜੋ ਧੂਰੀ-ਅਮਰਗੜ੍ਹ ਰੋਡ ਤੋਂ ਧੂਰੀ-ਛੀਂਟਾ ਵਾਲਾ ਰੋਡ ਤੱਕ ਲਿੰਕ ਰੋਡ ਨੂੰ ਜੋੜਦੀ ਹੈ ਅਤੇ ਢਢੋਗਲ, ਬੁਰਜ ਗੋਹਰਾ, ਬੁਰਜ ਸੇਡਾ, ਚੀਮਾ, ਭੜੀ ਮਾਨਸਾ ਅਤੇ ਸਮੁੰਦਗੜ੍ਹ ਛੰਨਾ ਵਿੱਚੋਂ ਲੰਘਦੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦੂਜੀ ਸੜਕ ਲੋਕ ਨਿਰਮਾਣ ਵਿਭਾਗ ਵੱਲੋਂ ਬਣਾਈ ਜਾ ਰਹੀ ਹੈ, ਜੋ ਅਮਰਗੜ੍ਹ ਨੂੰ ਧੂਰੀ-ਬਾਗੜੀਆਂ ਰੋਡ ਨਾਲ ਜੋੜਦੀ ਹੈ ਅਤੇ ਢਢੋਗਲ, ਖੇੜੀ ਜੱਟਾਂ, ਲੋਹਾਰ ਮਾਜਰਾ ਅਤੇ ਈਸੀ (ਬਿਜਲੀ ਕਲੋਨੀ) ਵਿੱਚੋਂ ਲੰਘਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੜਕਾਂ 18 ਫੁੱਟ ਚੌੜੀਆਂ ਹੋਣਗੀਆਂ ਅਤੇ ਠੇਕੇਦਾਰ ਪੰਜ ਸਾਲਾਂ ਲਈ ਸੜਕ ਦੇ ਰੱਖ-ਰਖਾਅ ਲਈ ਵੀ ਜ਼ਿੰਮੇਵਾਰ ਹੋਵੇਗਾ।
—-

Tags: Breaking news in PunjabiChandigarhLatest Punjab newsLatest Punjab news in PunjabiPUNJABPUNJAB CMPunjab Governmentpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

by Jaspreet Kaur
July 17, 2026
0

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ 'ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ ਨਵੀ ਦਿੱਲੀ, 17...

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 17, 2026
0

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ ਨਵੀ ਦਿੱਲੀ, 17 ਜੁਲਾਈ 2026 (ਵਿਸ਼ਵ ਵਾਰਤਾ): ਮੈਕਸੀਕੋ...

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

by Ankit
July 17, 2026
0

ਗੈਂਗਸਟਰਾਂ 'ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ — ਪੁਲਿਸ ਟੀਮਾਂ ਨੇ 241 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 