• Latest
  • Trending
PUNJAB ਅਤੇ UAE ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ

PUNJAB ਅਤੇ UAE ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ

1 year ago
National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

8 minutes ago
Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

48 minutes ago
International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

1 hour ago
Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

2 hours ago
Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ?

International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ?

3 hours ago
Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ

Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ

3 hours ago
Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

3 hours ago
Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

4 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

4 hours ago
Punjab: ਕਮਲ ਕੌਰ ਭਾਬੀ ਕਤਲਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ

Punjab: ਕਮਲ ਕੌਰ ਭਾਬੀ ਕਤਲਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ

5 hours ago
Hindi News
English News
Thursday, August 20, 2026
No Result
View All Result
34 °c
Chandigarh
30 ° Fri
30 ° Sat
30 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਅਤੇ UAE ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ

March 13, 2025
in ਖਬਰਾਂ, ਪੰਜਾਬ
PUNJAB ਅਤੇ UAE ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ

PUNJAB ਅਤੇ UAE ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ

  • UAE ਦੇ ਰਾਜਦੂਤ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਵਪਾਰ, ਵਣਜ ਅਤੇ ਹਵਾਈ ਸੰਪਰਕ ਬਾਰੇ ਹੋਇਆ ਵਿਚਾਰ-ਵਟਾਂਦਰਾ
  • ਮੁੱਖ ਮੰਤਰੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਯੂ.ਏ.ਈ. ਲਈ ਸਿੱਧੀਆਂ ਉਡਾਣਾਂ ਦਾ ਮੁੱਦਾ ਭਾਰਤ ਸਰਕਾਰ ਕੋਲ ਉਠਾਉਣਗੇ

PUNJAB ਅਤੇ UAE ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ

ਚੰਡੀਗੜ੍ਹ, 13 ਮਾਰਚ (ਵਿਸ਼ਵ ਵਾਰਤਾ):- Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ UAE ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਅਤੇ ਯੂ.ਏ.ਈ. ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਦਰਸਾਇਆ, ਇਸ ਦੇ ਮਜ਼ਬੂਤ ​​ਖੇਤੀਬਾੜੀ ਆਧਾਰ ਉਦਯੋਗਿਕ ਸੰਭਾਵਨਾ ਅਤੇ ਤੇਜ਼ੀ ਨਾਲ ਵਧ ਰਹੇ ਵਪਾਰਕ ਮਾਹੌਲ ਨੂੰ ਉਜਾਗਰ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਅਤੇ ਯੂ.ਏ.ਈ. ਦਰਮਿਆਨ ਵਪਾਰ ਅਤੇ ਵਣਜ ਲਈ ਕੁਦਰਤੀ ਸਾਂਝ ਹੈ, ਜਿਸ ਨੂੰ ਆਪਸੀ ਲਾਭ ਲਈ ਵਰਤਿਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਪੰਜਾਬ ਦੇ ਅਨਾਜ ਉਤਪਾਦਨ, ਡੇਅਰੀ ਅਤੇ ਖੇਤੀ-ਪ੍ਰੋਸੈਸਿੰਗ ਦੇ ਗੜ੍ਹ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਪੰਜਾਬ ਯੂ.ਏ.ਈ. ਦੀਆਂ ਖੁਰਾਕ ਸੁਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੇ ਆਈ.ਟੀ., ਲੌਜਿਸਟਿਕਸ, ਸਿਹਤ ਸੰਭਾਲ ਅਤੇ ਸਿੱਖਿਆ ਵਿੱਚ ਸਹਿਯੋਗ ਦੀ ਸੰਭਾਵਨਾ ‘ਤੇ ਵੀ ਜ਼ੋਰ ਦਿੱਤਾ, ਜੋ ਦੋਵਾਂ ਖੇਤਰਾਂ ਲਈ ਨਵੇਂ ਆਰਥਿਕ ਮੌਕੇ ਪੈਦਾ ਕਰ ਸਕਦਾ ਹੈ।

ਭਵਿੱਖੀ ਸਹਿਯੋਗ ਨੂੰ ਢਾਂਚਾਗਤ ਦਿਸ਼ਾ ਦੇਣ ਲਈ ਇਕ ਜੁਆਇੰਟ ਵਰਕਿੰਗ ਗਰੁੱਪ ਸਥਾਪਤ ਕਰਨ ਦਾ ਪ੍ਰਸਤਾਵ ਰੱਖਿਆ ਗਿਆ, ਜੋ ਆਪਸੀ ਹਿੱਤਾਂ ਵਾਲੇ ਸੰਭਾਵੀ ਖੇਤਰਾਂ ਦਾ ਮੁਲਾਂਕਣ ਅਤੇ ਪੜਚੋਲ ਕਰੇਗਾ ਅਤੇ ਵਪਾਰ ਤੇ ਨਿਵੇਸ਼ ਵਧਾਉਣ ਲਈ ਰਣਨੀਤੀਆਂ ਤਿਆਰ ਕਰੇਗਾ।

ਵਿਚਾਰ-ਚਰਚਾ ਦੌਰਾਨ ਉਠਾਇਆ ਗਿਆ ਇਕ ਮੁੱਖ ਮੁੱਦਾ ਪੰਜਾਬ ਅਤੇ ਯੂ.ਏ.ਈ. ਦੇ ਸ਼ਹਿਰਾਂ ਵਿਚਕਾਰ ਸਿੱਧੇ ਹਵਾਈ ਸੰਪਰਕ ਦੀ ਜ਼ਰੂਰਤ ਸੀ। ਯੂ.ਏ.ਈ. ਦੇ ਰਾਜਦੂਤ ਨੇ ਵਪਾਰ, ਨਿਵੇਸ਼ ਅਤੇ ਸੈਰ-ਸਪਾਟੇ ਦੀ ਸਹੂਲਤ ਲਈ ਅੰਮ੍ਰਿਤਸਰ ਅਤੇ ਚੰਡੀਗੜ੍ਹ (ਮੋਹਾਲੀ) ਹਵਾਈ ਅੱਡਿਆਂ ਤੋਂ ਯੂ.ਏ.ਈ. ਲਈ ਵਾਧੂ ਸਿੱਧੀਆਂ ਉਡਾਣਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਇਹ ਮਾਮਲਾ ਉਠਾਉਣਗੇ, ਜਿਸ ਵਿੱਚ ਯੂ.ਏ.ਈ. ਆਧਾਰਤ ਏਅਰਲਾਈਨਾਂ ਰਾਹੀਂ ਸਿੱਧੀ ਉਡਾਣ ਦੀ ਪ੍ਰਵਾਨਗੀ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਪਰਕ ਵਧਣ ਨਾਲ ਪੰਜਾਬ ਦੇ ਹਜ਼ਾਰਾਂ ਪਰਵਾਸੀ ਭਾਰਤੀਆਂ, ਕਾਰੋਬਾਰੀਆਂ ਅਤੇ ਪੇਸ਼ੇਵਰਾਂ ਲਈ ਵਪਾਰ, ਸੈਰ-ਸਪਾਟਾ ਅਤੇ ਯਾਤਰਾ ਦੀ ਸੌਖ ਵਧੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਿਹਤਰ ਹਵਾਈ ਸੰਪਰਕ ਨਾ ਸਿਰਫ਼ ਆਰਥਿਕ ਸਬੰਧਾਂ ਨੂੰ ਮਜ਼ਬੂਤ ​​ਕਰੇਗਾ, ਸਗੋਂ ਯਾਤਰੀਆਂ ਨੂੰ ਦਰਪੇਸ਼ ਚੁਣੌਤੀਆਂ ਨੂੰ ਵੀ ਘਟਾਏਗਾ, ਜਿਨ੍ਹਾਂ ਨੂੰ ਇਸ ਸਮੇਂ ਯੂ.ਏ.ਈ. ਜਾਣ ਵਾਲੀਆਂ ਉਡਾਣਾਂ ਲਈ ਦਿੱਲੀ ਜਾਣਾ ਪੈਂਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਮੁੱਦੇ ਨੂੰ ਹੱਲ ਕਰਨ ਨਾਲ ਪੰਜਾਬ ਅਤੇ ਯੂ.ਏ.ਈ. ਵਿਚਕਾਰ ਵਧੇਰੇ ਆਰਥਿਕ ਸੰਭਾਵਨਾਵਾਂ ਪੈਦਾ ਹੋਣਗੀਆਂ।

ਇਹ ਮੀਟਿੰਗ ਆਰਥਿਕ ਸ਼ਮੂਲੀਅਤ ਵਧਾਉਣ ਅਤੇ ਪੰਜਾਬ-ਯੂ.ਏ.ਈ. ਸਬੰਧਾਂ ਨੂੰ ਨਵੀਆਂ ਉਚਾਈਆਂ ਉੱਤੇ ਲੈ ਜਾਣ ਲਈ ਸਾਂਝੇ ਦ੍ਰਿਸ਼ਟੀਕੋਣ ਨਾਲ ਸਮਾਪਤ ਹੋਈ, ਜਿਸ ਵਿੱਚ ਲੰਬੇ ਸਮੇਂ ਦੇ ਵਪਾਰ ਅਤੇ ਨਿਵੇਸ਼ ਸਾਂਝੇਦਾਰੀ ‘ਤੇ ਧਿਆਨ ਕੇਂਦਰਿਤ ਕੀਤਾ ਗਿਆ।

ਮੀਟਿੰਗ ਵਿੱਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸੀ.ਈ.ਓ. ਇਨਵੈਸਟ ਪੰਜਾਬ ਅਮਿਤ ਢਾਕਾ ਅਤੇ ਪੰਜਾਬ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

Tags: BREAKING NEWSBreaking news in PunjabiLatest Punjab newsLatest Punjab news in PunjabiPUNJAB CMPunjab CM Bhagwant MannPunjab Governmentpunjab newstop headlines in PunjabiUAEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

by Ranjit Singh
August 20, 2026
0

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ ਨਵੀਂ ਦਿੱਲੀ, 20 ਅਗਸਤ (ਵਿਸ਼ਵ ਵਾਰਤਾ) – ਦਿੱਲੀ ਵਿੱਚ ਪਾਕਿਸਤਾਨ...

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

by Ranjit Singh
August 20, 2026
0

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ ਨਵੀਂ ਦਿੱਲੀ, 20 ਅਗਸਤ...

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

by Ranjit Singh
August 20, 2026
0

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ -...

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

by Ranjit Singh
August 20, 2026
0

Punjab: ਮੋਹਾਲੀ 'ਚ ਸਾਲੇ ਨੇ ਕੀਤਾ ਜੀਜੇ ਦਾ ਕਤਲ - ਮਾਂ ਨੇ ਪੁੱਤ ਨੂੰ ਜਾਇਦਾਦ ਦੇਣ ਦੀ ਬਜਾਏ ਧੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

by Ranjit Singh
August 20, 2026
0

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ ਨਵੀਂ ਦਿੱਲੀ, 20 ਅਗਸਤ (ਵਿਸ਼ਵ ਵਾਰਤਾ) – ਦਿੱਲੀ ਵਿੱਚ ਪਾਕਿਸਤਾਨ...

Most Popular

Punjab CM ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ

by Ranjit Singh
3 weeks ago
0

Punjab CM ਭਗਵੰਤ ਮਾਨ ਅੱਜ ਲੁਧਿਆਣਾ ਦੌਰੇ 'ਤੇ ਲੁਧਿਆਣਾ, 2 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 