Punjab: ਅਨਿਲ ਜੋਸ਼ੀ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ
– ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਵੱਡੇ ਆਗੂਆਂ ਦੀ ਘਰ ਵਾਪਸੀਆਂ ਦਾ ਦੌਰ ਜਾਰੀ ਹੈ। ਸੋਹਣ ਸਿੰਘ ਠੰਡਲ ਤੋਂ ਬਾਅਦ ਅਨਿਲ ਜੋਸ਼ੀ ਵੀ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ਸਵਾਗਤ ਕੀਤਾ।

ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਐਕਸ ’ਤੇ ਲਿਖਿਆ ਕਿ ‘ਆਪਣੇ ਛੋਟੇ ਭਰਾ ਅਨਿਲ ਜੋਸ਼ੀ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਣ ‘ਤੇ ਬਹੁਤ ਖੁਸ਼ੀ ਹੋਈ, ਮੈਂ ਉਨ੍ਹਾਂ ਦੀ ਵਾਪਸੀ ਦਾ ਸੁਆਗਤ ਕਰਦਾ ਹਾਂ । ਉਹ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਪ੍ਰਚਾਰ ਮੁਹਿੰਮ ਵਿੱਚ ਵੀ ਸ਼ਾਮਲ ਹੋ ਗਏ ਹਨ । ਅਸੀਂ ਸਾਰੇ ਇਕੱਠੇ ਹੋ ਕੇ ਮੁੜ ਪੰਜਾਬ ਨੂੰ ਅੱਗੇ ਲੈ ਕੇ ਜਾਵਾਂਗੇ ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















