Punjab ਲਈ ਇੱਕ ਵੱਡੇ ਰੇਲਵੇ ਪ੍ਰੋਜੈਕਟ ਦਾ ਐਲਾਨ
ਬਠਿੰਡਾ, 20 ਮਾਰਚ 2026 (ਵਿਸ਼ਵ ਵਾਰਤਾ) – ਕੇਂਦਰੀ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਲਈ ਇੱਕ ਵੱਡੇ ਰੇਲਵੇ ਪ੍ਰੋਜੈਕਟ ਦਾ ਐਲਾਨ ਕੀਤਾ ਗਿਆ ਹੈ। ਰਵਨੀਤ ਬਿੱਟੂ ਨੇ ਐਲਾਨ ਕਰਦਿਆਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਿਆ ਜਾਵੇਗਾ। ਰਵਨੀਤ ਸਿੰਘ ਬਿੱਟੂ ਨੇ ਇਸ ਦਾ ਐਲਾਨ ਬਠਿੰਡਾ ਰੇਲਵੇ ਸਟੇਸ਼ਨ ‘ਤੇ ਸਮਾਗਮ ‘ਚ ਦੌਰਾਨ ਕੀਤਾ।

ਬਿੱਟੂ ਨੇ ਜਾਣਕਰੀ ਦਿੰਦੇ ਹੋਏ ਦੱਸਿਆ ਕਿ ਗੁਰੂ ਸਾਹਿਬਾਨ ਦੀ ਬਖਸ਼ਿਸ ਨਾਲ ਭਾਰਤ ਸਰਕਾਰ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਲਿੰਕ ਨਾਲ ਜੋੜਿਆ ਜਾ ਰਿਹਾ ਹੈ। ਇਹ ਨਵੀਂ ਰੇਲਵੇ ਲਾਈਨ ‘ਤੇ 1118 ਕਰੋੜ ਰੁਪਏ ਖਰਚੇ ਜਾਣਗੇ। ਇਸ ਮੌਕੇ ਰਵਨੀਤ ਬਿੱਟੂ ਨੇ ਪੰਜਾਬ ਲਈ ਇਹ ਸੌਗਾਤ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਨੀ ਵੈਸਨਵ ਦਾ ਵਿਸੇਸ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਦਹਾਕਿਆਂ ਪੁਰਾਣੀ ਮੰਗ ਸੀ ਜਿਸ ਨੂੰ ਮੋਦੀ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























