PUNJAB : ਵਿਪਾਸਨਾ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ
ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ
ਚੰਡੀਗੜ੍ਹ, 15ਮਾਰਚ(ਵਿਸ਼ਵ ਵਾਰਤਾ) PUNJAB : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦੀ 10 ਦਿਨਾਂ ਦੀ ਵਿਪਾਸਨਾ ਸਮਾਪਤ ਹੋ ਗਈ ਹੈ। ਇਸ ਤੋਂ ਬਾਅਦ, ਉਹ ਅੱਜ ਹੁਸ਼ਿਆਰਪੁਰ ਦੇਧੰਮ-ਧਜ ਵਿਪਾਸਨਾ ਯੋਗ ਕੇਂਦਰ ਤੋਂ ਸਿੱਧੇ ਅੰਮ੍ਰਿਤਸਰ ਪਹੁੰਚੇ। ਉਹ 5 ਮਾਰਚ ਨੂੰ ਵਿਪਾਸਨਾ ਲਈ ਹੁਸ਼ਿਆਰਪੁਰ ਪਹੁੰਚੇ ਅਤੇ ਧਿਆਨ ਲਗਾਇਆ।
ਮਿਲੀ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਸਿੱਧੇ ਅੰਮ੍ਰਿਤਸਰ ਸਥਿਤ ਵਿਧਾਇਕ ਅਤੇ ਸਾਬਕਾ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦੇ ਘਰ ਪਹੁੰਚੇ ਹਨ। ਉਹ ਇੱਥੇ ਕਿੰਨਾ ਸਮਾਂ ਰਹਿਣਗੇ, ਇਸ ਬਾਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਪਰ ਐਤਵਾਰ ਨੂੰ ਉਹ ਅੰਮ੍ਰਿਤਸਰ ਵਿੱਚ ਵਿਧਾਇਕਾਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਜਲਦੀ ਹੀ ਅੰਮ੍ਰਿਤਸਰ ਪਹੁੰਚਣ ਦੀ ਖ਼ਬਰ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/